ਪਠਾਨਕੋਟ, 20 ਜੂਨ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ
ਵੀ 7ਵਾਂ ਅੰਤਰਰਾਸ਼ਟਰੀ ਯੋਗਾ ਦਿਵਸ 21 ਜੂਨ 2021 ਨੂੰ ਪੂਰੇ ਵਿਸ਼ਵ ਵਿੱਚ ਮਨਾਇਆ ਜਾਣਾ ਹੈ।ਇਹ ਜਾਣਕਾਰੀ ਡਾ. ਰਾਮੇਸ਼ ਅੱਤਰੀ ਜਿਲ੍ਹਾ ਆਯੂਰਵੈਦਿਕ ਅਤੇ ਯੁਨਾਨੀ ਅਫਸ਼ਰ ਪਠਾਨਕੋਟ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਦੇਸ਼ ਵਿੱਚ ਕੋਵਿਡ-19 ਦੀ ਮਹਾਮਾਰੀ ਕਾਰਨ ਲੋਕਾਂ ਦਾ ਇਕੱਠ ਨਾ ਕਰਨ ਦੀ ਹਦਾਇਤ ਕੀਤੀ ਗਈ ਹੈ।ਇਸ ਲਈ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸ਼ਨ 21 ਜੂਨ 2021 ਨੂੰ ਸਵੇਰੇ 07:00 ਵਜੇ ਯੋਗਾ ਦਿਵਸ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਮਨਾਇਆ ਜਾਵੇਗਾ ਅਤੇ ਇਸ ਦੋਰਾਨ ਨਿਰਧਾਰਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸੰਖਿਆ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ।
ਇਸ ਦੇ ਨਾਲ ਹੀ ਸਰਕਾਰ ਦੀਆਂ ਦਿੱਤੀਆਂ ਹਦਾਇਤਾਂ ਅਨੁਸਾਰ ਬਾਕੀ ਹੋਰ ਅਧਿਕਾਰੀਆਂ, ਕਰਮਚਾਰੀਆਂ ਤੇ ਆਮ ਲੋਕਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਘਰ੍ਹਾਂ ਅੰਦਰ ਰਹਿ ਕੇ ਹੀ 7ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਉਣਗੇ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media