ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ) – ਕੁੱਲ ਹਿੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਦੇ ਜਨਮ ਦਿਨ ਦੇ ਦੇ ਸਬੰਧ ਵਿੱਚ ਸਥਾਨਕ ਹਾਲ ਬਜ਼ਾਰ ਸਥਿਤ ਕਾਂਗਰਸ ਭਵਨ ਸ਼ਹਿਰੀ ਦਫ਼ਤਰ ਵਿਖੇ ਹਵਨ ਯੱਗ ਆਯੋਜਿਤ ਕੀਤਾ ਗਿਆ।ਇਸ ਦੌਰਾਨ ਰਾਹੁਲ ਗਾਂਧੀ ਦੀ ਸਿਹਤ ਅਤੇ ਤੰਦਰੁਸਤੀ ਦੀ ਕਾਮਨਾ ਕੀਤੀ ਗਈ।ਜਿਲ੍ਹਾ ਕਾਂਗਰਸ ਸ਼ਹਿਰੀ ਪ੍ਰਧਾਨ ਜਤਿੰਦਰ ਸੋਨੀਆ ਨੇ ਕਿਹਾ ਕਿ ਰਾਹੁਲ ਗਾਂਧੀ ਕਾਂਗਰਸ ਦੇ ਹਰਮਨ ਪਿਆਰੇ ਨੇਤਾ ਤੇ ਮਿਹਨਤੀ ਆਗੂ ਹਨ।ਉਹ ਹਮੇਸ਼ਾਂ ਵਰਕਰਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦੇ ਹਨ।
ਪ੍ਰਧਾਨ ਸੋਨੀਆ ਨੇ ਕਿਹਾ ਕਿ ਇਸ ਸਾਲ ਜਦੋਂ ਭਾਰਤ ਸਮੇਤ ਪੂਰੀ ਦੁਨੀਆਂ ਕੋਰੋਨਾ ਵਾਇਰਸ ਵਰਗੀ ਭਿਆਨਕ ਬਿਮਾਰੀ ਨਾਲ ਜੂਝ ਰਹੀ ਹੈ, ਤਾਂ ਅੱਜ ਰਾਹੁਲ ਗਾਂਧੀ ਦਾ ਜਨਮ ਦਿਨ ਸੇਵਾ ਦਿਵਸ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ।ਉਨਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਕਾਂਗਰਸ ਪਾਰਟੀ ਨੇ ਉਨ੍ਹਾਂ ਲੋਕਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੀ ਪਹਿਲ ਕੀਤੀ ਹੈ, ਜੋ ਆਪਣੇ ਪਰਿਵਾਰ ਦੇ ਮੈਂਬਰ ਗੁਆ ਚੱਕੇ ਹਨ ਜਾਂ ਜਿਨ੍ਹਾਂ ਦੀ ਰੋਜ਼ੀ-ਰੋਟੀ ਦਾ ਸਾਧਨ ਨਹੀਂ ਰਿਹਾ।ਉਨਾਂ ਦੱਸਿਆ ਕਿ ਸੇਵਾ ਦਿਵਸ ਦੇ ਸਬੰਧ ਵਿੱਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ, ਮੈਡੀਕਲ ਕਿੱਟਾਂ ਅਤੇ ਹੋਰ ਜਰੂਰੀ ਵਸਤਾਂ ਦਿੱਤੀਆਂ ਜਾਣਗੀਆਂ।
ਇਸ ਮੌਕੇ ਰਵੀ ਸ਼ੰਕਰ, ਮਾਣਿਕ ਬਜਾਜ, ਨਰੇਸ਼ ਭਾਟੀਆ, ਆਸ਼ੂ ਸੋਨੀ, ਬਲਬੀਰ ਸਿੰਘ, ਤ੍ਰਿਪਤਾ ਦੇਵੀ, ਮੰਜ਼ੂ ਮੰਡਲ, ਕਾਂਤਾ ਕੁਮਾਰੀ, ਗੋਲਡੀ ਗਿੱਲ, ਗੋਬਿੰਦ ਕੁਮਾਰ ਤੇ ਸੰਨੀ ਸਿੰਘ ਆਦਿ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …