Thursday, February 26, 2026

ਡੀ.ਏ.ਵੀ ਪਬਲਿਕ ਸਕੂਲ ਵਿਖੇ 7ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦਾ ਆਯੋਜਨ

ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਨੇ 7ਵੇਂ ਅੰਤਰਰਾਸ਼ਟਰੀ ਯੋਗ ਦਿਵਸ `ਤੇ ਕੋਵਿਡ ਪ੍ਰੋਟੋਕੋਲ ਅਨੁਸਾਰ ਅਭਾਸੀ ਮੰਚ `ਤੇ ਯੋਗ ਸੈਸ਼ਨ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਅਤੇ ਸਹਾਇਕ ਕਰਮਚਾਰੀਆਂ ਨੇ ਹਿੱਸਾ ਲਿਆ।ਉਨਾਂ ਨੇ ਯੋਗ ਆਸਨਾਂ ਦੇ ਪ੍ਰਦਰਸ਼ਨ ਵਿੱਚ ਬੇਹਤਰੀਨ ਭੂਮਿਕਾ ਨਿਭਾਈ ਪਵਿੱਤਰ ਵੈਦਿਕ ਮੰਤਰਾਂ ਦੇ ਉਚਾਰਣ ਰਾਹੀਂ ਵਾਤਾਵਰਣ ਵਿੱਚ ਇੱਕ ਦਿਵਯ ਮਾਹੌਲ ਸਥਾਪਿਤ ਕੀਤਾ ਗਿਆ ।
               ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਨੇ ਆਪਣੇ ਸੰਦੇਸ਼ ਵਿੱਚ ਵਿਦਿਆਰਥੀਆਂ ਨੂੰ ਯਾਦ ਦਵਾਇਆ ਕਿ ਯੋਗ ਸਾਰੀਆਂ ਮੁਸ਼ਕਲਾਂ ਨੂੰ ਪਾਰ ਕਰਦਾ ਹੈ ਤੇ ਸਰੀਰ ਨੂੰ ਖੁਸ਼ ਤੇ ਤੰਦਰੁਸਤ ਬਣਾਉਂਦਾ ਹੈ ।
                        ਸਕੂਲ ਦੇ ਪ੍ਰਬੰਧਕ ਡਾ. ਪੁਸ਼਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਆਪਣੇ ਸੁਨੇਹੇ ਵਿੱਚ ਵਿਦਿਆਰਥੀਆਂ ਨੂੰ ਤੰਦਰੁਸਤ ਜੀਵਨ ਦੇ ਲਈ ਆਪਣੇ ਰੋਜ਼ਾਨਾ ਦੇ ਜੀਵਨ ਵਿੱਚ ਯੋਗ ਨੂੰ ਸ਼ਾਮਲ ਕਰਨ ਲਈ ਪ੍ਰੇਰਿਤ ਕੀਤਾ ।
                     ਸਕੂਲ ਪ੍ਰਿੰਸੀਪਲ ਸ਼੍ਰੀਮਤੀ ਅਨੀਤਾ ਮਹਿਰਾ ਨੇ ਕਿਹਾ ਕਿ ਯੋਗ ਸਰੀਰਿਕ ਤੇ ਮਾਨਸਿਕ ਤੰਦਰੁਸਤੀ ਪ੍ਰਦਾਨ ਕਰਦਾ ਹੈ।ਇਸ ਲਈ ਸਾਨੂੰ ਇਸ ਦਾ ਰੋਜ਼ਾਨਾ ਅਭਿਆਸ ਜਰੂਰ ਕਰਨਾ ਚਾਹੀਦਾ ਹੈ।

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …