ਧੂਰੀ, 21 ਜੂਨ (ਪ੍ਰਵੀਨ ਗਰਗ) – ਧੂਰੀ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਯੋਗ ਪ੍ਰੇਮੀਆਂ ਵੱਲੋਂ ਵੱਖ-ਵੱਖ ਥਾਈਂ ਯੋਗ ਦਿਵਸ ਮਨਾਇਆ ਗਿਆ।ਸ਼ਾਂਤੀ
ਨਿਕੇਤਨ ਪਾਰਕ ਧੂਰੀ ਅਤੇ ਸਨਾਤਨ ਧਰਮ ਚੈਰੀਟੇਬਲ ਆਸ਼ਰਮ ਧੂਰੀ ਵਿਖੇ ਯੋਗ ਕੈਂਪ ਲਗਾਇਆ ਗਿਆ।ਮਾਨਵ ਕਲਿਆਣ ਯੋਗ ਟਰੱਸਟ ਦੇ ਬਾਨੀ ਬਾਬਾ ਜਗਤਾਰ ਸਿੰਘ ਸਟੇਟ ਐਵਾਰਡੀ ਅਤੇ ਨਵੀਨ ਕੁਮਾਰ ਨੇ ਦੱਸਿਆ ਕਿ ਯੋਗ, ਪ੍ਰਣਾਯਾਮ ਦੇ ਰੋਜਾਨਾ ਅਭਿਆਸ ਨਾਾਲ ਜਿੱਥੇ ਸ਼ਰੀਰ ਦਾ ਇਮਊਨਟੀ ਸਿਸਟਮ ਤਾਕਤਵਰ ਹੁੰਦਾ ਹੈ, ੳੱਥੇ ਹੀ ਯੋਗਾ ਅਤੇ ਕੁਦਰਤੀ ਇਲਾਜ਼ ਪ੍ਰਣਾਲੀ ਨਾਲ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਨੂੰ ਘੱਟ ਕੀਤਾ ਜਾ ਸਕਦਾ ਹੈ। ਉਹਨਾਂ ਅੰਗਰੇਜ਼ੀ ਦਵਾਈਆਂ ਦੀ ਬਜ਼ਾਏ ਨੈਚੁਰੋਪੈਥੀ ਨਾਲ ਜੁੜਣ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਕੁਦਰਤੀ ਇਲਾਜ਼ ਪ੍ਰਣਾਲੀ ਕੁਦਰਤ ਦੀ ਦੇਣ ਹੈ ਅਤੇ ਇਸ ਦਾ ਕੋਈ ਸਾਈਡ ਇਫੈਕਟ ਨਹੀਂ ਹੁੰਦਾ ਅਤੇ ਅਨੇਕਾਂ ਰੋਗਾਂ ਨਾਲ ਲੜ੍ਹਣ ਦੀ ਤਾਕਤ ਵਿੱਚ ਵਾਧਾ ਹੁੰਦਾ ਹੈ।ਉਹਨਾਂ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਘਰਾਂ ਵਿੱਚ ਹੀ ਰੋਜ਼ਾਨਾ ਯੋਗ ਅਭਿਆਸ ਕਰਨ ਦੇ ਨਾਲ-ਨਾਲ ਸਮਾਜਿਕ ਦੂਰੀ ਅਤੇ ਸੈਨਟਾਈਜ਼ਰ ਦੀ ਵਰਤੋਂ ਯਕੀਨੀ ਬਨਾਉਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਰਵੀ ਸ਼ੰਕਰ, ਰੂਪ ਚੰਦ ਗਰਗ, ਰਾਮ ਕ੍ਰਿਸ਼ਨ, ਸੁਭਾਸ਼ ਕੁਮਾਰ, ਭਾਰਤ ਭੂਸ਼ਨ, ਸੁਖਦੇਵ ਸਿੰਘ, ਵੇਦ ਪ੍ਰਕਾਸ਼, ਪਰਮਿੰਦਰ ਸਿੰਘ, ਕਪਿਲ ਗਰਗ ਅਤੇ ਸੁਰੇਸ਼ ਕੁਮਾਰ ਆਦਿ ਵੀ ਮੌਜ਼ੂਦ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media