ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਸਿੱਧ ਸਿੱਖ ਵਿਦਵਾਨ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ
ਪ੍ਰੋਫ਼ੈਸਰ ਅਤੇ ਸਿੱਖ ਵਿਸ਼ਵਕੋਸ਼ ਦੇ ਮੁੱਖ ਸੰਪਾਦਕ ਡਾ. ਜੋਧ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨਾਂ ਕਿਹਾ ਕਿ ਡਾ. ਜੋਧ ਸਿੰਘ ਨੇ ਸਿੱਖ ਦਰਸ਼ਨ ਅਤੇ ਗੁਰਬਾਣੀ ’ਤੇ ਵਿਸਥਾਰਪੂਰਵਕ ਕੰਮ ਕੀਤਾ ਹੈ।ਉਨ੍ਹਾਂ ਭਾਈ ਗੁਰਦਾਸ ਜੀ ਦੀਆਂ ਵਾਰਾਂ ਦਾ ਅੰਗਰੇਜ਼ੀ ਵਿਚ ਅਨੁਵਾਦ ਕਰਨ ਦੇ ਨਾਲ-ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹਿੰਦੀ ਵਿੱਚ ਅਨੁਵਾਦ ਵੀ ਕੀਤਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਅਜਿਹੇ ਵਿਦਵਾਨ ਦਾ ਸੰਸਾਰ ਤੋਂ ਤੁਰ ਜਾਣਾ ਨਾ ਪੂਰਾ ਹੋਣ ਵਾਲਾ ਘਾਟਾ ਹੈ।ਉਨ੍ਹਾਂ ਡਾ. ਜੋਧ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਦੇ ਚਰਣਾਂ ਵਿੱਚ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਡਾ. ਜੋਧ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਅਫ਼ਸੋਸ ਪ੍ਰਗਟ ਕੀਤਾ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media