
ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ) – ਸਿੱਖ ਜਥੇਬੰਦੀ ਆਈ.ਐਸ.ਓ. ਵੱਲੋਂ ਕਾਂਗਰਸ ਪਾਰਟੀ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ, ਮੈਂਬਰ ਜੇਲ੍ਹ ਵਿਭਾਗ ਸz: ਕੰਵਰਬੀਰ ਸਿੰਘ ਅੰਮ੍ਰਿਤਸਰ ਨੇ ਕਿਹਾ ਕਿ ਨਵੰਬਰ 1984 ਦੇ ਮੁੱਖ ਦੋਸ਼ੀਆਂ ਵਿੱਚੋਂ ਸੱਜਣ ਕੁਮਾਰ ਤੇ ਜਗਦੀਸ਼ ਟਾਈਟਲਰ ਜੋ ਕਿ ਸਿੱਖਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਕਤਲੇਆਮ ਦੇ ਸਿੱਧੇ ਦੋਸ਼ੀ ਹਨ ਅਤੇ ਜਿੰਨ੍ਹਾਂ ਉਪਰ ਕਈ ਮੁਕੱਦਮੇ ਚੱਲ ਰਹੇ ਹਨ। ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਨੂੰ ਆਪਣੀ (ਚੋਣ ਕਮੇਟੀ) ਵਿੱਚ ਸ਼ਾਮਿਲ ਕਰਦਿਆਂ ਇਹ ਸਿੱਧ ਕਰ ਦਿੱਤਾ ਗਿਆ ਹੈ ਕਿ ਉਹ ਜਿੱਥੇ ਲੰਮੇ ਸਮੇਂ ਤੱਕ ਇੰਨ੍ਹਾਂ ਦੋਸ਼ੀਆਂ ਨੂੰ ਬਚਾਉਂਦੀ ਆ ਰਹੀ ਹੈ, ਉਥੇ ਅੱਜ ਵੀ ਸੱਜਣ ਕੁਮਾਰ ਤੇ ਜਗਦੀਸ਼ ਟਾਈਟਲਰ ਇੰਨ੍ਹਾਂ ਦੀ ਪਨਾਹ ਹੇਠ ਰਾਜਸੀ ਸੁੱਖ ਮਾਣ ਰਹੇ ਹਨ। ਕੰਵਰਬੀਰ ਸਿੰਘ ਨੇ ਕਿਹਾ ਕਿ ਦੋਸ਼ੀਟਾਂ ਨੂੰ ਸਜਾਵਾਂ ਦਿਵਾਉਣ ਲਈ ਪੰਜਾਬ ਸਰਕਾਰ ਨੂੰ ਵੱਡੇ ਪੱਧਰ ਤੇ ਹੰਭਲਾ ਮਾਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਇਸ ਗੱਲ ਨੂੰ ਰੱਖਣਾ ਚਾਹੀਦਾ ਹੈ, ਕਿਉਂਕਿ ਸਿੱਖ ਕੌਮ ਇਨਸਾਫ ਚਾਹੁੰਦੀ ਹੈ ਉਨ੍ਹਾਂ ਬੇਕਸੂਰ ਪਰਿਵਾਰਾਂ ਤੇ ਕੀਤੇ ਕਤਲੇਆਮ ਦਾ, ਜਿਸ ਦੇ ਜਖ਼ਮ ਪਿਛਲੇ 30 ਸਾਲਾਂ ਤੋਂ ਉਹ ਆਪਣੇ ਪਿੰਡੇ ਤੇ ਹੰਢਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸਿੱਖਾਂ ਦੇ ਜਖਮਾਂ ਤੇ ਲੂਣ ਪਾਉਣਾ ਬੰਦ ਰਹੇ, ਕਿਉਂਕਿ ਸਿੱਖ ਕੌਮ ਇੰਨ੍ਹਾਂ ਦੀਆਂ ਸਿੱਖ ਵਿਰੋਧੀ ਨੀਤੀਆਂ ਤੋਂ ਭਲੀ ਭਾਂਤ ਜਾਣੂ ਹਨ।
Check Also
ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ
ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …
Punjab Post Daily Online Newspaper & Print Media