ਅੰਮ੍ਰਿਤਸਰ, 22 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਸੰਬਰ2020 ’ਚ ਲਈ ਗਈ
ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ 7ਵਾਂ ਦੀ ਪ੍ਰੀਖਿਆ ਦੇ ਘੋਸ਼ਿਤ ਕੀਤੇ ਗਏ ਨਤੀਜ਼ਿਆਂ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ, ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਵਿਦਿਆਰਥਣ ਰੁਪਿੰਦਰ ਕੌਰ ਨੇ 374 ਅੰਕ ਪ੍ਰਾਪਤ ਕਰਕੇ ’ਵਰਸਿਟੀ ’ਚੋਂ ਪਹਿਲਾਂ ਸਥਾਨ ਹਾਸਲ ਕੀਤਾ।
ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ ’ਤੇ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਉਕਤ ਤੋਂ ਇਲਾਵਾ ਮਹਿਕ ਬੇਦੀ ਨੇ 370 ਅੰਕ ਪ੍ਰਾਪਤ ਕਰਕੇ ਤੀਜਾ, ਈਸ਼ਾ ਹਾਂਡਾ ਨੇ 366 ਅੰਕਾਂ ਨਾਲ ਚੌਥਾ, ਹਰਸਿਰਤ ਕੌਰ ਨੇ 362 ਅੰਕਾਂ ਨਾਲ 8ਵਾਂ ਅਤੇ ਅਰੁਜਨ ਗਾਂਧੀ ਅਤੇ ਅਨਮੋਲਦੀਪ ਸਿੰਘ ਸੂਰਯਾ ਨੇ 360 ਅੰਕ ਹਾਸਲ ਕਰਕੇ ’ਵਰਸਿਟੀ ’ਚੋਂ 9ਵਾਂ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਪ੍ਰਿੰ: ਡਾ. ਜਸਪਾਲ ਸਿੰਘ ਨੇ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜ਼ਮੈਂਟ ਵਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਗਾਂਹ ਤੋਂ ਹੋਰ ਵੀ ਮਿਹਨਤ ਕਰਕੇ ਆਪਣਾ ਅਤੇ ਆਪਣੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਣਾ ਦਿੱਤੀ।
Check Also
ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ
ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …
Punjab Post Daily Online Newspaper & Print Media