ਕੋਵਿਡ ਦੇ ਖ਼ਾਤਮੇ ਲਈ 3300 ਤੋਂ ਵੱਧ ਯੋਗ ਵਿਅਕਤੀਆਂ ਨੇ ਲਈ ਵੈਕਸੀਨ
ਨਵਾਂਸ਼ਹਿਰ, 23 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ
ਨੂੰ ਹਰਾ ਕੇ ‘ਮਿਸ਼ਨ ਫਤਿਹ’ ਦੀ ਪ੍ਰਾਪਤੀ ਲਈ ਅੱਜ 3300 ਤੋਂ ਵੱਧ ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ।ਜਿਸ ਨਾਲ ਜ਼ਿਲ੍ਹੇ ਵਿੱਚ ਯੋਗ ਵਿਅਕਤੀਆਂ ਨੂੰ ਦਿੱਤੀਆਂ ਗਈਆਂ ਵੈਕਸੀਨ ਦੀਆਂ ਖੁਰਾਕਾਂ ਦੀ ਗਿਣਤੀ 167800 ਨੂੰ ਪਾਰ ਕਰ ਗਈਆਂ ਹਨ।
ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਅੱਜ ਇੱਥੋਂ ਜਾਰੀ ਇਕ ਪ੍ਰੈਸ ਬਿਆਨ ਵਿੱਚ ਕੋਵਿਡ-19 ਦੀ ਮੌਜ਼ੂਦਾ ਸਥਿਤੀ ਅਤੇ ਟੀਕਾਕਰਨ ਮੁਹਿੰਮ ਬਾਰੇ ਦੱਸਿਆ ਕਿ ਅੱਜ 3367 ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ।ਜ਼ਿਲ੍ਹੇ ਵਿਚ ਕੋਵਿਡ-19 ਦੇ ਵਿਰੁੱਧ ਸਿਹਤ ਸੰਭਾਲ ਅਤੇ ਫਰੰਟਲਾਈਨ ਵਰਕਰਾਂ, 18-45 ਉਮਰ ਵਰਗ `ਚ ਉਸਾਰੀ ਕਾਮਿਆਂ, ਸਹਿ-ਰੋਗਾਂ ਤੋਂ ਪੀੜਤ ਵਿਅਕਤੀਆਂ, ਸਿਹਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਅਤੇ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਸਮੇਤ ਹੋਰਨਾਂ ਯੋਗ ਵਿਅਕਤੀਆਂ ਨੇ ਹੁਣ ਤੱਕ ਕੁੱਲ 167860 ਖੁਰਾਕਾਂ ਲੈ ਲਈਆਂ ਹਨ, ਜਿਨ੍ਹਾਂ ਵਿਚ ਪਹਿਲੀ ਖੁਰਾਕ ਅਤੇ ਦੂਜੀ ਖੁਰਾਕ ਸ਼ਾਮਲ ਹੈ।ਉਨ੍ਹ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਕੇਸ ਘੱਟ ਗਏ ਹਨ, ਪਰ ਖਤਰਾ ਹਾਲੇ ਵੀ ਬਰਕਰਾਰ ਹੈ, ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਦੀਆਂ ਸਾਵਧਾਨੀਆਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਵੈਕਸੀਨੇਸ਼ਨ ਕਰਕੇ ਸੰਭਾਵਿਤ ਤੀਜੀ ਲਹਿਰ ਨੂੰ ਰੋਕਿਆ ਜਾਵੇਗਾ।
ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਸਿਹਤ ਬਲਾਕ ਨਵਾਂਸ਼ਹਿਰ ਵਿਚ 500, ਬਲਾਚੌਰ ਵਿਚ 692, ਮੁਜ਼ੱਫਰਪੁਰ ਵਿਚ 415, ਮੁਕੰਦਪੁਰ ਵਿਚ 598, ਸੁੱਜੋਂ ਵਿਚ 489, ਬੰਗਾ ਵਿਚ 358 ਅਤੇ ਸੜੋਆ ਵਿਚ 315 ਯੋਗ ਵਿਅਕਤੀਆਂ ਨੂੰ ਵੈਕਸੀਨ ਲਗਾਈ ਗਈ।
Check Also
ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ
50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …
Punjab Post Daily Online Newspaper & Print Media