Monday, March 30, 2026

ਤੀਜੀ ਲਹਿਰ ਦੇ ਖ਼ਤਰੇ ਨੂੰ ਰੋਕਣ ਲਈ ਵੈਕਸੀਨੇਸ਼ਨ ਲਈ ਅੱਗੇ ਆਉਣ ਯੋਗ ਵਿਅਕਤੀ – ਸਿਵਲ ਸਰਜਨ

ਕੋਵਿਡ ਦੇ ਖ਼ਾਤਮੇ ਲਈ 2700 ਤੋਂ ਵੱਧ ਯੋਗ ਵਿਅਕਤੀਆਂ ਨੇ ਲਈ ਵੈਕਸੀਨ
ਨਵਾਂਸ਼ਹਿਰ, 24 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸਾਂ ਮੁਤਾਬਿਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ। ਇਸੇ ਕੜੀ ਤਹਿਤ ਸਿਹਤ ਵਿਭਾਗ ਨੇ ਅੱਜ 2700 ਤੋਂ ਵੱਧ ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ, ਜਿਸ ਨਾਲ ਜ਼ਿਲ੍ਹੇ ਵਿੱਚ ਯੋਗ ਵਿਅਕਤੀਆਂ ਨੂੰ ਦਿੱਤੀਆਂ ਗਈਆਂ ਵੈਕਸੀਨ ਦੀਆਂ ਖੁਰਾਕਾਂ ਦੀ ਗਿਣਤੀ 170600 ਨੂੰ ਪਾਰ ਕਰ ਗਈਆਂ ਹਨ।
                 ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਅੱਜ ਇਥੋਂ ਜਾਰੀ ਇਕ ਪ੍ਰੈਸ ਬਿਆਨ ਵਿੱਚ ਕੋਵਿਡ-19 ਦੀ ਮੌਜੂਦਾ ਸਥਿਤੀ ਅਤੇ ਟੀਕਾਕਰਨ ਮੁਹਿੰਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ 2787 ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ।ਇਸ ਤਰ੍ਹਾਂ ਜ਼ਿਲ੍ਹੇ ਵਿਚ ਕੋਵਿਡ-19 ਵਿਰੁੱਧ ਹੁਣ ਤੱਕ 18 ਸਾਲ ਤੋਂ ਵੱਧ ਉਮਰ ਦੇ ਯੋਗ ਲਾਭਪਾਤਰੀਆਂ ਨੇ 170647 ਖੁਰਾਕਾਂ ਲੈ ਲਈਆਂ ਹਨ, ਜਿਨ੍ਹਾਂ ਵਿਚ ਪਹਿਲੀ ਖੁਰਾਕ ਅਤੇ ਦੂਜੀ ਖੁਰਾਕ ਸ਼ਾਮਲ ਹੈ।ਇਸ ਦੌਰਾਨ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਅਪੀਲ ਕਰਦੇ ਹੋਏ ਕਿਹਾ ਕਿ ਸੰਭਾਵਿਤ ਤੀਜ਼ੀ ਲਹਿਰ ਦੇ ਖਤਰੇ ਨੂੰ ਰੋਕਣ ਲਈ ਯੋਗ ਵਿਅਕਤੀਆਂ ਨੂੰ ਆਪਣਾ ਟੀਕਾਕਰਨ ਕਰਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ।
             ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਸਿਹਤ ਬਲਾਕ ਨਵਾਂਸ਼ਹਿਰ ਵਿੱਚ 472, ਬਲਾਚੌਰ ਵਿੱਚ 458, ਮੁਜ਼ੱਫਰਪੁਰ ਵਿੱਚ 286, ਮੁਕੰਦਪੁਰ ਵਿੱਚ 631, ਸੁੱਜੋਂ ਵਿੱਚ 430, ਬੰਗਾ ਵਿੱਚ 287 ਅਤੇ ਸੜੋਆ ਵਿਚ 223 ਯੋਗ ਵਿਅਕਤੀਆਂ ਨੂੰ ਵੈਕਸੀਨ ਲਗਾਈ ਗਈ।
                    ਕੋਵਿਡ-19 ਦੀ ਮੌਜ਼ੂਦਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਅੱਜ 3 ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ।ਹੁਣ ਸ਼ਹਿਰ ਵਿੱਚ ਕੁੱਲ 66 ਐਕਟਿਵ ਮਰੀਜ਼ ਰਹਿ ਗਏ ਹਨ, ਜਿਨ੍ਹਾਂ ਵਿੱਚੋਂ ਕੇਵਲ 5 ਮਰੀਜ਼ ਕੋਵਿਡ ਕੇਅਰ ਲੈਵਲ-2 ਅਤੇ ਲੈਵਲ-3 ਫੈਸੀਲਿਟੀ ਵਿੱਚ ਦਾਖਲ ਹਨ।
              ਡਾ. ਕਪੂਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 244622 ਵਿਅਕਤੀਆਂ ਸੈਂਪਲਿੰਗ ਕੀਤੀ ਗਈ ਹੈ, ਜਿਨ੍ਹਾਂ ਵਿਚੋਂ ਹੁਣ ਤੱਕ 11370 ਵਿਅਕਤੀ ਕੋਰੋਨਾ ਪਾਜਟਿਵ ਪਾਏ ਗਏ, ਜਦੋਂਕਿ ਜ਼ਿਲ੍ਹੇ ਵਿੱਚ 10950 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਜ਼ਿਲ੍ਹੇ ਵਿੱਚ ਕੁੱਲ ਰਿਕਵਰ ਕੀਤੇ ਗਏ ਮਾਮਲਿਆਂ ਦੀ ਰਿਕਵਰੀ ਦੀ ਮੌਜ਼ੂਦਾ ਦਰ 96.30 ਫੀਸਦ ਹੋ ਗਈ ਹੈ। ਜ਼ਿਲ੍ਹੇ ਦੀ ਪਾਜਟੀਵਿਟੀ ਦਰ 4.64 ਫੀਸਦੀ ਹੈ, ਜਦੋਂਕਿ ਸੈਂਪਲਿੰਗ ਟੀਮਾਂ ਵੱਲੋਂ ਕੀਤੇ ਗਏ 1135 ਸੈਂਪਲਾਂ ਦੇ ਨਤੀਜਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …