ਬਟਾਲਾ, 6 ਨਵੰਬਰ (ਨਰਿੰਦਰ ਬਰਨਾਲ) – ਨਗਰ ਘਣੀਏ ਕੇ ਬਾਂਗਰ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਦਿਹਾੜਾ ਮਨਾਇਆ ਗਿਆ ਸ੍ਰੀ ਅਖੰਡ ਪਾਠ ਜੀ ਦੇ ਭੋਗ ਪੈਣ ਉਪਰੰਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛੱਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਤੇ ਖੁੱਲੇ ਪੰਡਾਲ ਵਿੱਚ ਪੰਥ ਪ੍ਰਸਿੱਧ ਰਾਗੀ ਢਾਡੀ ਤੇ ਕਵੀਸ਼ਰ ਜਿਨ੍ਹਾਂ ਵਿੱਚ ਰਾਗੀ ਪ੍ਰਮਜੀਤ ਸਿੰਘ ਬਟਾਲਾ, ਗਿਆਨੀ ਦੇਸਾ ਸਿੰਘ ਦਲੇਰ ਢਾਡੀ ਜਥਿਆਂ ਨੇ ਸੰਗਤਾਂ ਨੂੰ ਨਾਮ ਬਾਣੀ ਤੇ ਸਾਨਾਂਮੱਤੇ ਸਿੱਖ ਇਤਿਹਾਸ ਸੁਣਾ ਕਿ ਨਿਹਾਲ ਕੀਤਾ। ਗੁਰੂ ਨਾਨਕ ਸੇਵਾ ਸੁਸਾਇਟੀ , ਨੌਜਵਾਨ ਸਭਾ ਤੇ ਸੁਖਮਨੀ ਸੇਵਾ ਸੁਸਾਇਟੀ ਵਲੋਂ ਸੇਵਾ ਵਿੱਚ ਯੋਗਦਾਨ ਪਾਇਆ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …