Wednesday, July 16, 2025
Breaking News

ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਨਤੀਜਾ

ਅੰਮ੍ਰਿਤਸਰ, 24 ਜੂਨ (ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਸੀ.ਏ ਸਮੈਸਟਰ -1 ਦੇ ਨਤੀਜੇ ’ਚ ਲੜਕੀਆਂ ਨੇ ਫਿਰ ਤੋਂ ਮੁਹਰਲੇ ਸਥਾਨਾਂ ’ਤੇ ਆਪਣੀ ਚੜ੍ਹਤ ਨੂੰ ਕਾਇਮ ਰੱਖਿਆ ਹੈ।ਪਮਨਦੀਪ ਕੌਰ 82.5% ਨੰਬਰ ਲੈ ਕੇ ਪਹਿਲਾ, ਰਮਨਪ੍ਰੀਤ ਕੌਰ 78.75% ਨੰਬਰ ਲੈ ਕੇ ਦੂਜਾ, ਅਰਸ਼ਦੀਪ ਕੌਰ 78.25% ਨੰਬਰ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ।
                          ਕਾਲਜ ਦੀਆਂ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਦੇ ਨਤੀਜੇ ਮੌਕੇ ਖੁਸ਼ੀ ਜਾਹਿਰ ਕਰਦੇ ਹੋਏ ਕਾਲਜ ਪ੍ਰਿੰਸੀਪਲ ਡਾ: ਐਚ.ਬੀ ਸਿੰਘ ਨੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।ਜਿਸ ਨਾਲ ਉਹ ਵਰਤਮਾਨ ਸਮਾਜ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਦੇ ਹੋਏ ਸਮਾਜ ’ਚ ਆਪਣੀ ਨਿਵੇਕਲੀ ਜਗ੍ਹਾ ਬਣਾ ਸਕਣ।ਉਨ੍ਹਾਂ ਕਿਹਾ ਕਿ ਕੋਵਿਡ 19 ਦੀ ਮਹਾਂਮਾਰੀ ਦੇ ਕਾਰਨ ਆਨਲਾਈਨ ਅਤੇ ਆਫਲਾਈਨ ਕਲਾਸਾਂ ਦੇ ਚੱਲਦੇ ਵੀ ਅਧਿਆਪਕਾਂ ਦੀ ਮਿਹਨਤ ਅਤੇ ਪ੍ਰੇਰਨਾ ਨਾਲ 100 ਫ਼ੀਸਦੀ ਨਤੀਜਾ ਆਇਆ ਹੈ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …