ਸੰਗਰੂਰ, 24 ਜੂਨ (ਜਗਸੀਰ ਲੌਂਗੋਵਾਲ) – “ਕੋਵਿਡ ਦੀ ਆਉਣ ਵਾਲੀ ਤੀਜੀ ਲਹਿਰ ਤੋਂ ਬਚਣ ਦਾ ਸਭ ਤੋਂ ਸੌਖਾ ਤਰੀਕਾ ਕੋਵਿਡ ਦੀ ਸੰਪੂਰਨ ਵੈਕਸੀਨੇਸ਼ਨ ਹੈ।
ਜੇਕਰ ਸਾਰੇ ਨਾਗਰਿਕ ਆਪੋ ਆਪਣੀ ਕੋਵਿਡ ਵੈਕਸੀਨੇਸ਼ਨ ਕਰਵਾ ਲੈਣ ਤਾਂ ਆਉਣ ਵਾਲੀ ਕੋਵਿਡ ਦੀ ਤੀਜ਼ੀ ਲਹਿਰ ਦੇ ਨੁਕਸਾਨ ਤੋਂ ਦੇਸ਼ ਬਚ ਸਕਦਾ ਹੈ।” ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਾਲੇਰਕੋਟਲਾ ਦੇ ਮਾਣਯੋਗ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਕੀਤਾ।
ਡਾ. ਗੁਰਿੰਦਰਬੀਰ ਕੌਰ ਨੇ ਮਾਲੇਰਕੋਟਲਾ ਜਿਲ੍ਹੇ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਸਾਰੇ ਵਾਰਡਾਂ ਅਤੇ ਪੰਚਾਇਤਾਂ ਦੇ ਲੋਕ ਆਪੋ ਆਪਣੇ ਪਰਿਵਾਰ ਅਤੇ ਆਸ ਪਾਸ ਦੇ ਲੋਕਾਂ ਨੂੰ ਪ੍ਰੇਰਿਤ ਕਰਕੇ ਕੋਵਿਡ ਦਾ ਟੀਕਾਕਰਨ ਜਰੂਰ ਕਰਵਾਉਣ।ਉਹਨਾਂ ਅੱਗੇ ਦੱਸਿਆ ਕਿ ਮਾਲੇਰਕੋਟਲਾ ਜਿਲ੍ਹੇ ਵਿੱਚ ਕਿਸੇ ਵੀ ਪੱਧਰ ‘ਤੇ ਵੈਕਸੀਨ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜੋ ਵੀ ਵਾਸੀ ਵੈਕਸੀਨੇਸ਼ਨ ਕਰਵਾਉਣਾ ਚਾਹੁੰਦੇ ਹਨ।ਉਹ ਆਪਣੇ ਨੇੜ੍ਹੇ ਦੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰ ਕੇ ਕੋਵਿਡ ਦਾ ਟੀਕਾ ਲਗਵਾ ਸਕਦੇ ਹਨ।
Check Also
ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …
Punjab Post Daily Online Newspaper & Print Media