ਨਵਾਂਸ਼ਹਿਰ, 25 ਜੂਨ (ਪੰਜਾਬ ਪੋਸਟ ਬਿਊਰੋ) – ਮਾਨਯੋਗ ਜਸਟਿਸ ਅਜੈ ਤਿਵਾੜੀ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ
ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ’ਤੇ ਆਏ ਰਾਜ਼ੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 10 ਜੁਲਾਈ 2021 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ।
ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ ਕ੍ਰਿਮੀਨਲ ਕਪਾਊਂਡੇਬਲ ਕੇਸ, ਚੈਕ ਬਾਊਂਸ ਨਾਲ ਸਬੰਧਤ ਕੇਸ, ਮੈਟਰ ਐਕਸੀਡੈਂਟ ਕਲੇਮ, ਟ੍ਰਿਬਿਊਨਲ ਨਾਲ ਸਬੰਧਤ ਕੇਸ, ਵਿਵਾਹਿਕ ਝਗੜੇ, ਟ੍ਰੈਫਿਕ ਚਲਾਨ, ਲੇਬਰ ਝਗੜੇ, ਬਿਜਲੀ ਤੇ ਪਾਣੀ ਦੇ ਬਿੱਲ, ਬੈਂਕਾਂ ਦੇ ਕੇਸ, ਬੀ.ਐਸ.ਐਨ.ਐਲ ਕੇਸਾਂ ਅਤੇ ਹੋਰ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਲੋਕ ਅਦਾਲਤ ਵਿਚ ਕੇਸ ਲਗਾਉਣ ਲਈ ਜੇਕਰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਵਾਂਸ਼ਹਿਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਦੇ ਫ਼ੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਫ਼ੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media