ਨਵਾਂਸ਼ਹਿਰ, 25 ਜੂਨ (ਪੰਜਾਬ ਪੋਸਟ ਬਿਊਰੋ) – ਸਰਕਾਰੀ ਆਈ.ਟੀ.ਆਈ (ਲੜਕੀਆਂ) ਨਵਾਂਸ਼ਹਿਰ ਵਿਖੇ ਸੈਸ਼ਨ 2021-22 ਲਈ ਕੋਵਿਡ-19 ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਆਨਲਾਈਨ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।ਸੰਸਥਾ ਦੇ ਪ੍ਰਿੰਸੀਪਲ ਰਸ਼ਪਾਲ ਚੰਦੜ ਨੇ ਦੱਸਿਆ ਕਿ ਸੰਸਥਾ ਵਿਚ ਕਰਾਫਟਮੈਨ ਸਕੀਮ ਅਧੀਨ ਸੋਇੰਗ ਟੈਕਨਾਲੋਜੀ (ਕਟਾਈ-ਸਿਲਾਈ), ਸਰਫੇਸ ਓਰਨਾਮੈਂਟ ਟੈਕਨੀਕ (ਕਢਾਈ), ਬੇਸਿਕ ਕਾਸਮੈਟੋਲੋਜੀ (ਬਿਊਟੀ ਪਾਰਲਰ) ਅਤੇ ਕੋਪਾ ਟਰੇਡਾਂ ਵਿਚ ਦਾਖ਼ਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਰਕਾਰ ਦੁਆਰਾ ਚਲਾਈ ਗਈ ਨਵੀਂ ਸਕੀਮ ਡੀ.ਐਸ.ਟੀ (ਡੁਅਲ ਸਿਸਟਮ ਟ੍ਰੇਨਿੰਗ) ਅਧੀਨ ਵੀ ਉਪਰੋਕਤ ਟਰੇਡਾਂ ਦਾ ਦਾਖ਼ਲਾ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਘੱਟ ਆਮਦਨ ਵਾਲੇ ਐਸ.ਸੀ ਸਿਖਿਆਰਥੀਆਂ ਦੀ ਟਿਊਸ਼ਨ ਫੀਸ ਮੁਆਫ਼ ਹੋਵੇਗੀ।ਇਸ ਤੋਂ ਇਲਾਵਾ ਸਿਖਿਆਰਥੀਆਂ ਲਈ ਬੱਸ ਪਾਸ ਦੀ ਸਹੂਲਤ ਸਰਕਾਰ ਵੱਲੋਂ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਪਾਸ ਆਊਟ ਹੋ ਚੁੱਕੇ ਸਿਖਿਆਰਥੀਆਂ ਦੀ ਪਲੇਸਮੈਂਟ 100 ਫੀਸਦੀ ਯਕੀਨੀ ਬਣਾਈ ਜਾਵੇਗੀ।ਇਹ ਸਾਰੇ ਕੋਰਸ ਭਾਰਤ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਐਨ.ਸੀ.ਵੀ.ਟੀ ਹਨ।ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਫੋਨ ਨੰਬਰ 94177-46509 ਅਤੇ 94636-34355 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media