ਸਮਰਾਲਾ, 25 ਜੂਨ (ਇੰਦਰਜੀਤ ਸਿੰਘ ਕੰਗ) – ਵੱਖ-ਵੱਖ ਰਾਜਾਂ ਦੇ ਜੋ ਕਿਸਾਨ ਪਿਛਲੇ ਸੱਤ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਬੈਠੇ ਹਨ, ਉਨ੍ਹਾਂ ਦੀ ਸੁਣਵਾਈ
ਨਾ ਹੋਣ ਕਾਰਨ ਸੰਯੁਕਤ ਕਿਸਾਨ ਮੋਰਚੇ ਵਲੋਂ ਅਲੱਗ-ਅਲੱਗ ਰਾਜਾਂ ਦੇ ਗਵਰਨਰਾਂ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਗਿਆ ਹੈ।ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਇਸ ਰੋਸ ਮਾਰਚ ਵਿੱਚ ਸ਼ਾਮਲ ਹੋ ਕੇ ਗਵਰਨਰ ਹਾਊਸ ਚੰਡੀਗੜ੍ਹ ਵਿਖੇ ਘਿਰਾਓ ਕੀਤਾ ਜਾਵੇਗਾ। ਬਾਬਾ ਮਨਜੋਤ ਸਿੰਘ ਗਰੇਵਾਲ ਪ੍ਰਧਾਨ ਜਮਹੂਰੀ ਕਿਸਾਨ ਸਭਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਨੇ ਦੱਸਿਆ ਕਿ ਜਿੱਥੇ ਪਿਛਲੇ ਸੱਤ ਮਹੀਨਿਆਂ ਤੋਂ ਖੇਤੀ ਸਬੰਧੀ ਕਾਲੇ ਕਾਨੂੰਨਾਂ ਖਿਲਾਫ ਦਿੱਲੀ ਬਾਰਡਰਾਂ ‘ਤੇ ਕਿਸਾਨ ਡਟੇ ਬੈਠੇ ਹਨ ਅਤੇ ਬਿਜਲੀ ਸੋਧ ਬਿੱਲ 2020 ਨੂੰ ਰੱਦ ਕਰਵਾਉਣ ਲਈ, ਡੀਜ਼ਲ, ਪੈਟਰੋਲ ਅਤੇ ਗੈਸ ਦੀਆਂ ਵੱਧ ਰਹੀਆਂ ਕੀਮਤਾਂ ਖਿਲਾਫ ਜਮਹੂਰੀ ਕਿਸਾਨ ਸਭਾ ਦੇ ਆਗੂ ਅਤੇ ਕਿਸਾਨ 26 ਜੂਨ ਨੂੰ ਨੀਲੋਂ ਪੁੁੱਲ ਉਪਰ ਇਕੱਠੇ ਹੋ ਕੇ ਕਾਫਲੇ ਦੇ ਰੂਪ ਵਿੱਚ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਲਈ ਰਵਾਨਾ ਹੋਣਗੇ।ਉਥੇ ਇਕੱਠੇ ਹੋਣ ਉਪਰੰਤ ਪੰਜਾਬ ਭਰ ਦੇ ਕਿਸਾਨ ਇੱਕ ਵੱਡੇ ਕਾਫਲੇ ਦੇ ਰੂਪ ਵਿੱਚ ਪੰਜਾਬ ਦੇ ਗਵਰਨਰ ਹਾਊਸ ਦਾ ਘਿਰਾਓ ਕਰਨ ਲਈ ਰੋਸ ਮਾਰਚ ਕਰਨਗੇ।ਉਨ੍ਹਾਂ ਲੁਧਿਆਣਾ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਇਸ ਰੋਸ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਵਿੰਦਰ ਸਿੰਘ ਜਨਰਲ ਸਕੱਤਰ, ਗੁਰਮੁੱਖ ਸਿੰਘ, ਲਛਮਣ ਸਿੰਘ ਕੂੰਮਕਲਾਂ, ਗੁਰਚਰਨ ਸਿੰਘ ਸਰਪੰਚ, ਹਰਜੀਤ ਸਿੰਘ ਲੱਲ ਕਲਾਂ, ਬੰਟੀ ਨੀਲੋਂ ਤੋਂ ਇਲਾਵਾ ਹੋਰ ਅਹੁੱਦੇਦਾਰ ਹਾਜ਼ਰ ਸਨ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media