ਨਵਾਂਸ਼ਹਿਰ, 26 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ
ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 897 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 38 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਲਾਕਡਾਊਨ ਅਤੇ ਨਾਈਟ ਕਰਫਿਊ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ।ਉਨ੍ਹਾਂ ਕਿਹਾ ਕਿ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿੱਚ ਨਾ ਲਿਆ ਜਾਵੇ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਇਆ ਜਾਵੇ।ਉਨ੍ਹਾਂ ਕਿਹਾ ਕਿ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਵੀ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਦਿਆਂ ਹਰ ਸਮੇਂ ਮਾਸਕ ਪਹਿਨਣ ਅਤੇ ਆਪਸੀ ਦੂਰੀ ਯਕੀਨੀ ਬਣਾਈ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media