Wednesday, August 26, 2026

ਚੋਣ ਹਲਕਾ 001-ਸੁਜਾਨਪੁਰ ‘ਚ ਵੋਟ ਬਣਾਉਣ ਸਬੰਧੀ ਜਾਗਰੂਕਤਾ ਕੈਂਪ

ਪਠਾਨਕੋਟ, 26 ਜੂਨ (ਪੰਜਾਬ ਪੋਸਟ ਬਿਊਰੋ) – ਡਾ: ਨਿਧੀ ਕੁਮੁਦ ਬਾਂਬਾ ਪੀ.ਸੀ.ਐਸ ਉਪ ਮੰਡਲ ਮੈਜਿਸਟ੍ਰੇਟ ਧਾਰਕਲਾਂ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫਸਰ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਮਾਨਯੋਗ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ 25 ਜੂਨ 2021 ਤੋਂ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ ਅੰਦਰ ਵੋਟ ਬਣਾਉਣ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਕੈਂਪਾਂ ਦੌਰਾਨ ਯੋਗਤਾ ਮਿਤੀ 01 ਜਨਵਰੀ 2021 ਦੇ ਅਧਾਰ ਤੇ ਨਵੀਂ ਵੋਟ ਬਣਾਉਣ, ਕਟਵਾਉਣ, ਸੋਧ ਕਰਵਾਉਣ ਸਬੰਧੀ ਆਨਲਾਈਨ/ਆਫਲਾਈਨ ਫਾਰਮ ਭਰੇ ਜਾਣਗੇ।
ਡਾ. ਨਿਧੀ ਕੁਮੁਦ ਬਾਂਬਾ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ ਨੇ ਲਗਾਏ ਜਾਣ ਵਾਲੇ ਕੈਂਪ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ ਵਿਖੇ 25 ਜੂਨ ਨੂੰ ਸਿਟੀ ਏਰੀਆ ਸੁਜਾਨਪੁਰ (ਨੇੜੇ ਦਫਤਰ ਨਗਰ ਕੌਂਸਲ ਸੁਜਾਨਪੁਰ) ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ ਅਤੇ ਇਸ ਤੋਂ ਇਲਾਵਾ ਮਿਤੀ 28 ਜੂਨ ਨੂੰ ਜੁਗਿਆਲ (ਨਜ਼।ਪਦੀਕ ਸਟੇਟ ਬੈਂਕ ਆਫ ਇੰਡੀਆ ਜੁਗਿਆਲ), 29 ਜੂਨ ਨੂੰ ਮਾਮੂਨ ਚੌਂਕ, 30 ਜੂਨ ਨੂੰ ਮਨਵਾਲ ਚੌਂਕ, 01 ਜੁਲਾਈ ਨੂੰ ਬਧਾਨੀ (ਨੇੜੇ ਸਾਈ ਗਰੁੱਪ ਆਫ ਕਾਲਜ), 02 ਜੁਲਾਈ ਨੂੰ ਧਾਰਕਲਾਂ ਅਤੇ 05 ਜੁਲਾਈ ਨੂੰ ਬੱਸ ਸਟੈਂਡ ਦੁਨੇਰਾ ਵਿਖੇ ਵੋਟ ਬਣਾਉਣ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾਣਗੇ।
                    ਚੋਣਕਾਰ ਰਜਿਸਟ੍ਰੇਸ਼ਨ ਅਫਸਰ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ ਵਲੋਂ ਆਪਣੇ ਹਲਕਾ ਸੁਜਾਨਪੁਰ ਦੇ ਆਮ ਲੋਕਾਂ ਅਤੇ ਵਿਸ਼ੇਸ਼ ਤੌਰ ਤੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਕਤ ਮਿਤੀਆਂ ਨੂੰ ਲਗਾਏ ਜਾਣ ਵਾਲੇ ਕੈਂਪਾਂ ਵਿੱਚ ਨਵੀਂ ਵੋਟ ਬਣਾਉਣ, ਕਟਵਾਉਣ, ਸੋਧ ਕਰਵਾਉਣ ਅਤੇ ਇੱਕੋ ਵਿਧਾਨ ਸਭਾ ਚੋਣ ਹਲਕੇ ਅੰਦਰ ਦੀ ਵੋਟਰ ਸੂਚੀ ਵਿੱਚ ਵੇਰਵਿਆਂ ਦੀ ਅਦਲਾ ਬਦਲੀ ਲਈ ਜਰੂਰ ਪਹੁੰਚਣ ਅਤੇ ਇਸ ਤੋਂ ਇਲਾਵਾ ਕੈਂਪਾਂ ਵਿੱਚ ਪਹੁੰਚਣ ਸਮੇਂ ਕੋਵਿਡ-19 ਮਹਾਂਮਾਰੀ ਤੋਂ ਆਪਣਾ ਬਚਾਅ ਰੱਖਣ ਹਿੱਤ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …