Saturday, April 18, 2026

ਵੋਟਰਾਂ ਲਈ ਲਗਾਇਆ ਗਿਆ ਵੋਟਰ ਜਾਗਰੂਕਤਾ ਕੈਂਪ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 018-ਅੰਮ੍ਰਿਤਸਰ ਪੂਰਬੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ-ਕਮ-ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਿਟੀ ਅੰਮ੍ਰਿਤਸਰ ਸ਼੍ਰੀਮਤੀ ਜਯੋਤੀ ਬਾਲਾ ਮੱਟੂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਵਿਧਾਨ ਸਭਾ ਚੋਣ ਹਲਕਾ 018-ਅੰਮ੍ਰਿਤਸਰ ਪੂਰਬੀ ਦੇ ਵੋਟਰਾਂ ਲਈ ਵੋਟਰ ਜਾਗਰੂਕਤਾ ਕੈਂਪ ਲਗਾਈਆ ਗਿਆ।ਜਿਸ ਵਿੱਚ ਨੌਜਵਾਨ ਵੋਟਰ ਬਨਣ ਲਈ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ। ਕੈਂਪ ਵਿੱਚ ਮੋਜ਼ੂਦ 018-ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਚੋਣ ਹਲਕੇ ਦੇ ਚੋਣ ਕਾਨੂੰਗੋ ਵਰਿੰਦਰ ਕੁਮਾਰ ਸ਼ਰਮਾ ਨੇ ਦਸਿਆ ਕਿ ਨਵੇਂ ਵੋਟਰ ਦੀ ਰਜਿਸਟ੍ਰੇਸ਼ਨ ਲਈ ਫਾਰਮ ਨੰ. 6, ਵੋਟ ਕਟਵਾਉਣ ਲਈ ਫਾਰਮ ਨੰ. 7, ਵੋਟਰ ਕਾਰਡ ਵਿੱਚ ਕਿਸੇ ਕਿਸਮ ਦੀ ਦਰੁਸਤੀ ਲਈ ਫਾਰਮ ਨੰ 8 ਅਤੇ ਹਲਕੇ ਵਿੱਚ ਹੀ ਬੂਥ ਬਦਲਣ ਲਈ ਜਾਂ ਅਡਰੈਸ ਬਦਲਣ ਲਈ ਫਾਰਮ ਨੰ 8ਓ ਭਰਿਆ ਜਾ ਸਕਦਾ ਹੈ।ਇਹ ਫਾਰਮ ਆਮ ਜਨਤਾ ਵੱਲੋਂ ਨੈਸ਼ਨਲ ਸਰਵਿਸ ਪੋਰਟਲ nvsp.in <http://nvsp.in/> ਜਾਂ voterhelpline App ‘ਤੇ ਭਰਿਆ ਜਾ ਸਕਦਾ ਹੈ।ਇਸ ਦੇ ਨਾਲ ਹੀ ਚੋਣ ਕਾਨੂੰਗੋ ਵਰਿੰਦਰ ਸ਼ਰਮਾ ਨੇ ਦੱਸਿਆ ਕਿ ਨਵੇਂ ਵੋਟਰ ਆਪਣਾ E-Epic ਵੀ ਡਾਊਨਲੋਡ ਕਰ ਸਕਦੇ ਹਨ।
                    ਇਸ ਮੌਕੇ ਸਤਪਾਲ ਸਿੰਘ, ਹਿਤੇਸ਼, ਮਲਕੀਤ ਸਿੰਘ, ਰੋਹਿਤ ਅਤੇ ਹੋਰ ਦਫਤਰ ਦੇ ਕਰਮਚਾਰੀ ਹਾਜ਼ਰ ਸਨ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …