Monday, December 23, 2024

ਛੀਨਾ ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਅਤੇ ਸੇਠੀ ਐਡੀਸ਼ਨਲ ਆਨਰੇਰੀ ਸਕੱਤਰ ਨਿਯੁੱਕਤ

ਅੰਮ੍ਰਿਤਸਰ, 26 ਜੂਨ (ਜਗਦੀਪ ਸਿੰਘ) – ਅੱਜ ਚੀਫ਼ ਖ਼ਾਲਸਾ ਦੀਵਾਨ ਮੁੱਖ ਦਫ਼ਤਰ ਵਿਖੇ ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਅਤੇ ਐਡੀਸ਼ਨਲ ਆਨਰੇਰੀ ਸਕੱਤਰ ਦੀਆਂ ਖਾਲੀ ਹੋਈਆਂ ਅਸਾਮੀਆਂ ਭਰਨ ਲਈ ਐਜੂਕੇਸ਼ਨਲ ਕਮੇਟੀ ਮੈਂਬਰਾਂ ਦੀ ਇਕੱਤਰਤਾ ਕੀਤੀ ਗਈ। ਜਿਸ ਵਿਚ ਕਮੇਟੀ ਮੈਂਬਰਾਂ ਦੀ ਪ੍ਰਵਾਨਗੀ ਉਪਰੰਤ ਸਰਬਸੰਮਤੀ ਨਾਲ ਉੱਘੇ ਅਕਾਦਮਿਕ ਸਿੱਖ ਵਿਦਵਾਨ ਡਾ: ਸਰਬਜੀਤ ਸਿੰਘ ਛੀਨਾ ਨੂੰ ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਅਤੇ ਅਕਾਦਮਿਕ ਖੇਤਰ ਦੇ ਮਾਹਰ ਸੰਤੋਖ ਸਿੰਘ ਸੇਠੀ ਨੂੰ ਐਡੀਸ਼ਨਲ ਆਨਰੇਰੀ ਸਕੱਤਰ ਦੇ ਅਹੁੱਦੇ`ਤੇ ਨਿਯੁੱਕਤ ਕੀਤਾ ਗਿਆ।
                  ਚੀਫ਼ ਖ਼ਾਲਸਾ ਦੀਵਾਨ ਪ੍ਰਬੰਧਕਾਂ ਵਲੋਂ ਡਾ: ਸਰਬਜੀਤ ਸਿੰਘ ਛੀਨਾ ਅਤੇ ਸੰਤੋਖ ਸਿੰਘ ਸੇਠੀ ਨੂੰ ਨਵੇਂ ਅਹੁੱਦਿਆਂ ਦੀਆਂ ਜਿੰਮੇਵਾਰੀਆਂ ਸਿਰੋਪਾਓ ਪਾ ਕੇ ਸੋਂਪੀਆਂ ਗਈਆਂ।ਜ਼ਿਕਰਯੋਗ ਹੈ ਕਿ ਨਵ-ਨਿਯੁੱਕਤ ਡਾ: ਸਰਬਜੀਤ ਸਿੰਘ ਛੀਨਾ ਰਿਟਾਇਰਡ ਡੀਨ ਫੈਕਲਟੀ ਆਫ ਐਗਰੀਕਲਚਰ ਖਾਲਜਾ ਕਾਲਜ, ਪ੍ਰਧਾਨ ਕਾਨਫੈਡਰੇਸ਼ਨ ਆਫ ਯੁਨੈਸਕੋ ਕਲੱਬਜ਼, ਸੀਨੀਅਰ ਫੈਲੋ ਇੰਸਟੀਚਿਉੂਟ ਆਫ ਸੋਸ਼ਲ ਸਾਇੰਸ ਨਵੀ ਦਿੱਲੀ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਸੈਨੇਟ ਅਤੇ ਸਿੰਡੀਕੇਟ ਮੈਂਬਰ, ਪੰਜਾਬ ਸਟੇਟ ਐਜੂਕੇਸ਼ਨ ਐਡਵਾਈਜ਼ਰੀ ਬੋਰਡ ਦੇ ਮੈਂਬਰ, ਚੇਅਰਮੈਨ ਯੂਨੀਵਰਸਲ ਗਰੁੱਪ ਆਫ ਇੰਸਟੀਚਿਊਟਸ, ਖ਼ਾਲਸਾ ਗਵਰਨਿੰਗ ਕੌਂਸਲ ਦੇ ਮੈਂਬਰ ਅਤੇ ਲਗਭਗ 60 ਕਿਤਾਬਾਂ ਦੇ ਲੇਖਕ ਹਨ।ਇਸੇ ਤਰ੍ਹਾਂ ਐਜੂਕੇਸ਼ਨਿਸਟ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਆਨਰੇਰੀ ਸਕੱਤਰ ਸੰਤੋਖ ਸਿੰਘ ਸੇਠੀ ਖਾਲਸਾ ਸਕੂਲਜ਼ ਐਜੂਕੇਸ਼ਨਲ ਕਮੇਟੀ ਦੇ ਐਜੂਕੇਸ਼ਨਲ ਐਡਵਾਈਜ਼ਰ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੈਂਬਰ, ਰਿਟਾਇਰਡ ਐਸਿਸਟੈਂਟ ਡਿਸਟ੍ਰਿਕ ਐਜੂਕੇਸ਼ਨਲ ਅਫਸਰ ਅਤੇ ਗਾਈਡੈਂਸ ਕਾਉਂਸਲਰ, ਐਸ.ਜੀ.ਐਸ ਖ਼ਾਲਸਾ ਸੀਨੀਅਰ ਸਕੈਡਰੀ ਸਕੂਲਜ਼ ਅਨੰਦਪੁਰ ਸਾਹਿਬ ਦੇ 6 ਸਾਲ ਤੱਕ ਪ੍ਰਧਾਨ ਅਤੇ 6 ਸਾਲ ਤੋਂ ਮੀਤ ਪ੍ਰਧਾਨ ਹਨ ਅਤੇ ਭਾਈ ਵੀਰ ਸਿੰਘ ਸਦਨ ਕਮੇਟੀ ਦੇ ਸਲਾਹਕਾਰ ਵੀ ਹਨ।
                      ਚੀਫ਼ ਖ਼ਾਲਸਾ ਦੀਵਾਨ ਪ੍ਰਧਾਨ ਨਿਰਮਲ ਸਿੰਘ ਦੀ ਪ੍ਰਧਾਨਗੀ ਹੇਠ ਚੱਲ ਰਹੀ ਮੀਟਿੰਗ ਦੌਰਾਨ ਉਹਨਾਂ ਵਲੋਂ ਐਜੂਕੇਸ਼ਨਲ ਕਮੇਟੀ ਨੂੰ ਗਰੀਬ, ਲੋੜਵੰਦ, ਹੋਣਹਾਰ ਸਿੱਖ ਬੱਚਿਆਂ ਦੀ ਫੀਸ ਮੁਆਫੀ ਅਤੇ ਉਚੇਰੀ ਵਿਦਿਆ ਲਈ ਕਰਜ਼ਾ ਸਹੁਲਤਾਂ ਉਪਲੱਬਧ ਕਰਵਾਉਣ ਅਤੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਹਦਾਇਤ ਦਿੱਤੀ ਗਈ।ਚੇਅਰਮੈਨ ਸੀ.ਕੇ.ਡੀ ਸਕੂਲਜ਼ ਭਾਗ ਸਿੰਘ ਅਣਖੀ ਨੇ ਐਜੂਕੇਸ਼ਨਲ ਕਮੇਟੀ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਦੀ ਲੋੜ੍ਹ ‘ਤੇ ਜ਼ੋਰ ਦਿੱਤਾ।ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਚੇਅਰਮੈਨ ਸੀ.ਕੇ.ਡੀ ਸਕੂਲਜ਼ ਭਾਗ ਸਿੰਘ ਅਣਖੀ, ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ ਅਤੇ ਹੋਰਨਾਂ ਮੈਂਬਰਾਂ ਨੇ ਡਾ: ਸਰਬਜੀਤ ਸਿੰਘ ਛੀਨਾ ਅਤੇ ਸੰਤੋਖ ਸਿੰਘ ਸੇਠੀ ਨੂੰ ਜਿੰਮੇਵਾਰ ਅਹੁੱਦੇ ਸੋਂਪਦਿਆਂ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਆਪਣੇ ਵੱਕਾਰੀ ਅਹੁੱਦਿਆਂ ਦੀ ਮਾਣ-ਮਰਿਯਾਦਾ ਬਰਕਰਾਰ ਰੱਖਦਿਆਂ ਐਜੂਕੇਸ਼ਨਲ ਕਮੇਟੀ ਦੇ ਟੀਚਿਆਂ ਨੂੰ ਸਫਲਤਾਪੂਰਵਕ ਸੰਪੂਰਨ ਕਰਨਗੇ।ਡਾ: ਸਰਬਜੀਤ ਸਿੰਘ ਛੀਨਾ ਅਤੇ ਸੰਤੋਖ ਸਿੰਘ ਸੇਠੀ ਨੇ ਚੀਫ਼ ਖ਼ਾਲਸਾ ਦੀਵਾਨ ਪ੍ਰਬੰਧਕਾਂ ਅਤੇ ਮੈਂਬਰਾਂ ਦਾ ਧੰਨਵਾਦ ਕੀਤਾ।
                           ਇਸ ਮੌਕੇ ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ, ਹਰਜੀਤ ਸਿੰਘ (ਤਰਨਤਾਰਨ) ਭਗਵੰਤਪਾਲ ਸਿੰਘ ਸੱਚਰ, ਸੁਖਜਿੰਦਰ ਸਿੰਘ ਪ੍ਰਿੰਸ, ਪ੍ਰੋ: ਹਰੀ ਸਿੰਘ, ਮਨਮੋਹਨ ਸਿੰਘ, ਪ੍ਰੋ: ਸੂਬਾ ਸਿੰਘ, ਰਜਿੰਦਰ ਸਿੰਘ ਮਰਵਾਹਾ, ਜਸਪਾਲ ਸਿੰਘ ਢਿੱਲੋਂ, ਅਜਾਇਬ ਸਿੰਘ ਅਭਿਆਸੀ, ਪ੍ਰੋ: ਜੋਗਿੰਦਰ ਸਿੰਘ ਅਰੋੜਾ, ਜਸਪਾਲ ਸਿੰਘ ਪੀ.ਸੀ.ਐਸ, ਗੁਰਪ੍ਰੀਤ ਸਿੰਘ ਸੇਠੀ, ਪਰਦੀਪ ਸਿੰਘ ਵਾਲੀਆ ਅਤੇ ਹੋਰ ਮੈਂਬਰ ਮੌਜ਼ੂਦ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …