ਅੰਮ੍ਰਿਤਸਰ, 26 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਵਾਨੀਗੜ੍ਹ ਨਜ਼ਦੀਕ ਪਿੰਡ ਜੌਲੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਔਰਤ ਵੱਲੋਂ ਜਲਣਸ਼ੀਲ ਪਦਾਰਥ ਨਾਲ ਅੱਗ ਲਗਾ ਕੇ ਕੀਤੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਕਿਸੇ ਸੋਚੀ ਸਮਝੀ ਸਾਜਿਸ਼ ਦਾ ਹਿੱਸਾ ਹਨ, ਜਿਸ ਨਾਲ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖਰਾਬ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਬਹੁਤੇ ਮਾਮਲਿਆਂ ਵਿਚ ਦੋਸ਼ੀਆਂ ਦੇ ਫੜੇ ਜਾਣ ਮਗਰੋਂ ਵੀ ਉਨ੍ਹਾਂ ਤੋਂ ਸਖਤੀ ਨਾਲ ਪੁੱਛਗਿੱਛ ਨਹੀਂ ਕੀਤੀ ਜਾਂਦੀ, ਜਿਸ ਕਰਕੇ ਅਜਿਹੀਆਂ ਘਟਨਾਵਾਂ ਰੁਕ ਨਹੀਂ ਰਹੀਆਂ।ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਪਿੱਛੇ ਲੁਕੀਆਂ ਸ਼ਕਤੀਆਂ ਨੂੰ ਸਾਹਮਣੇ ਲਿਆਉਣਾ ਜਰੂਰੀ ਹੈ, ਜਿਸ ਲਈ ਸਰਕਾਰਾਂ ਦਾ ਸੰਜ਼ੀਦਾ ਹੋਣਾ ਲਾਜ਼ਮੀ ਹੈ।ਜੇਕਰ ਪੁਲਿਸ ਪ੍ਰਸ਼ਾਸਨ ਬੇਅਦਬੀ ਕਰਨ ਵਾਲੇ ਅਨਸਰਾਂ ਨਾਲ ਸਖਤੀ ਨਾਲ ਪੇਸ਼ ਆਵੇ ਤਾਂ ਅਜਿਹਾ ਕਰਨ ਦੀ ਕੋਈ ਹਿੰਮਤ ਹੀ ਨਹੀਂ ਕਰ ਸਕਦਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਘਰਾਂ ਅੰਦਰ ਸੁਚੇਤ ਰੂਪ ਵਿਚ ਨਿਗਰਾਨੀ ਕਰਨ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਦਾ ਸ਼ੱਕ ਪੈਣ ’ਤੇ ਤੁਰੰਤ ਹਰਕਤ ਵਿੱਚ ਆਉਣ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …