ਅੰਮ੍ਰਿਤਸਰ, 27 ਜੂਨ (ਸੁਖਬੀਰ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਪੰਜਾਬ
ਐਨ.ਐਸ.ਯੂ.ਆਈ ਦੇ ਵਾਇਸ ਪ੍ਰਧਾਨ ਕਾਰਤੀਕੇਯ ਸ਼ਰਮਾ ਨੇ ਵਰਿੰਦਾਵਨ ਗਾਰਡਨ ਕਲੋਨੀ, ਲੋਹਰਾਕਾ ਰੋਡ ਵਿੱਚ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ।ਵਿਕਾਸ ਸੋਨੀ ਕੌਂਸਲਰ ਮੁੱਖ ਮਹਿਮਾਨ ਵਜੋਂ ਇਸ ਕੈਂਪ ਵਿੱਚ ਸ਼ਿਰਕਤ ਕਰਕੇ ਟੀਕਾਕਰਨ ਕੈਂਪ ਦੀ ਸ਼ੁਰੂਆਤ ਕੀਤੀ। ਕੈਂਪ ਵਿੱਚ ਕਰੀਬ 150 ਲੋਕਾਂ ਨੂੰ ਵੈਕਸੀਨ ਲਗਾਇਆ ਗਿਆ।ਵਿਕਾਸ ਸੋਨੀ ਨੇ ਦੱਸਿਆ ਕਿ ਕੋਰੋਨਾ ਮਹਾਂਮਰੀ ਤੋਂ ਬਚਣ ਲਈ ਹਰੇਕ ਵਾਰਡ ਵਿੱਚ ਟੀਕਾਕਰਨ ਕੈਂਪ ਲਗਾਇਆ ਜਾ ਰਿਹਾ ਹੈ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਵੈਕਸੀਨ ਜ਼ਰੂਰ ਲਗਾ ਕੇ ਹੀ ਆਪਣਾ ਅਤੇ ਆਪਣੇ ਪਰਿਵਾਰ ਨੂੰ ਸੁਰੱਖਿਅਤ ਰੱਖ ਸਕਦੇ ਹਨ।ਵਿਕਾਸ ਸੋਨੀ ਨੇ ਦੱਸਿਆ ਕਿ ਕੋਵਿਡ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਸਾਨੂੰ ਅਫਵਾਹਾਂ ਤੋਂ ਬਚਣਾ ਚਾਹੀਦਾ ਹੈ।
ਇਸ ਮੌਕੇ ਡੀ.ਸੀ.ਪੀ ਪਰਮਿੰਦਰ ਸਿੰਘ ਭੰਡਾਲ, ਪੰਜਾਬ ਐਨ.ਐਸ.ਯੂ.ਆਈ ਦੇ ਪ੍ਰਧਾਨ ਅਕਸ਼ੈ ਸ਼ਰਮਾ, ਗੌਤਮ ਸੇਠੀ, ਨਿਤਿਨ ਕਪੂਰ, ਕਰਨ ਸੇਠੀ, ਲਾਟੀ ਸ਼ਰਮਾ, ਦੀਪਕ ਮਖੀਜ਼ਾ ਹਾਜ਼ਰ ਸਨ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media