ਨਵਾਂਸ਼ਹਿਰ, 28 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ
ਦੇ ਦੂਜੇ ਦਿਨ 0-5 ਸਾਲ ਤੱਕ ਦੇ 2044 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲ਼ਾਈਆਂ ਗਈਆਂ।
ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਸਾਲ 2011 ਤੋਂ ਬਾਅਦ ਭਾਰਤ ਵਿੱਚ ਪੋਲੀਓ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਪਰ ਸਾਡੇ ਗੁਆਂਢੀ ਦੇਸ਼ ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਪੋਲਿਓ ਵਾਇਰਸ ਦਾ ਪ੍ਰਸਾਰ ਅਜੇ ਵੀ ਜਾਰੀ ਹੈ।ਇਸ ਲਈ ਪੋਲੀਓ ਦੀਆਂ ਦੋ ਬੂੰਦਾਂ ਬੱਚਿਆਂ ਦੀ ਅਗਲੇਰੀ ਜ਼ਿੰਦਗੀ ਲਈ ਬੇਹੱਦ ਅਹਿਮ ਹਨ।ਉਨਾਂ ਜ਼ਿਲ੍ਹੇ ਦੇ ਸਾਰੇ ਪ੍ਰਵਾਸੀ ਮਾਪਿਆਂ ਨੂੰ ਆਪਣੇ ਜ਼ੀਰੋ ਤੋਂ ਪੰਜ ਸਾਲ ਦੇ ਬੱਚਿਆ ਪੋਲਿਓ ਰੋਕੂ ਬੂੰਦਾਂ ਪਿਲਾਉਣ ਦੀ ਅਪੀਲ ਕੀਤੀ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਜਵਿੰਦਰਵੰਤ ਸਿੰਘ ਬੈਂਸ ਨੇ ਦੱਸਿਆ ਕਿ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਅੱਜ ਦੂਜੇੇੇ ਦਿਨ ਜਿਲ੍ਹੇ ਅੰਦਰ ਕੁੱਲ 2044 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।ਸਿਹਤ ਬਲਾਕ ਨਵਾਂਸ਼ਹਿਰ ਵਿਚ 290, ਬੰਗਾ ਵਿਚ 132, ਰਾਹੋਂ ਵਿਚ 68, ਬਲਾਚੌਰ ਅਰਬਨ ਵਿਚ 177, ਮੁਜ਼ੱੱਫਰਪੁਰ ਵਿਚ 566, ਮੁਕੰਦਪੁਰ ਵਿਖੇ 223, ਸੁੱਜੋਂ ਵਿਖੇ 142, ਸੜੋਆ ਵਿਖੇ 163, ਬਲਾਚੌਰ ਰੂਰਲ ਵਿਖੇ 283 ਬੱਚਿਆਂ ਨੂੰ ਪੋਲੀਓਰੋਧਕ ਬੂੰਦਾਂ ਪਿਲਾਈਆਂ ਗਈਆਂ। ਡਾ. ਜਵਿੰਦਰਵੰਤ ਸਿੰਘ ਬੈਂਸ ਨੇ ਦੱਸਿਆ ਕਿ ਜੋ ਬੱਚੇ ਅੱਜ ਵੀ ਪੋਲੀਓ ਬੂੰਦਾਂ ਪੀਣ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਨੂੰ ਕੱਲ੍ਹ ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media