Tuesday, June 16, 2026

ਨਗਰ ਨਿਗਮ ਵਿੱਤ ਅਤੇ ਠੇਕਾ ਕਮੇਟੀ ਨੇ ਵਿਕਾਸ ਕਾਰਜ਼ਾਂ ਨੂੰ ਦਿੱਤੀ ਮਨਜ਼ੂਰੀ

ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ ਬਿਊਰੋ) – ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ ਲਗਭਗ 9 ਕਰੋੜ ਰੁਪਏ ਦੀ ਲਾਗਤ ਦੇ ਵਿਕਾਸ ਕਾਰਜ ਵਿਚਾਰ ਹਿੱਤ ਪੇਸ਼ ਕੀਤੇ ਗਏ।ਇਸ ਮੀਟਿੰਗ ਵਿੱਚ ਕਮਿਸ਼ਨਰ ਕੋਮਲ ਮਿੱਤਲ, ਸੀਨੀਅਰ ਡਿਪਟੀ ਮੇਅਰ ਰਮਨ ਬਖ਼ਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਕੌਂਸਲਰ ਗੁਰਜੀਤ ਕੌਰ ਅਤੇ ਨਗਰ ਨਿਗਮ ਦੇ ਅਧਿਕਾਰੀ ਸ਼ਾਮਲ ਹੋਏ।
                    ਅੱਜ ਤਖਮੀਨੇ ਵਾਲੇ ਕੇਸਾਂ ਨੁੰ ਛੱਡ ਕੇ ਬਾਕੀ ਏਜੰਡਾ ਸਰਵਸੰਮਤੀ ਨਾਲ ਪ੍ਰਵਾਨ ਕੀਤਾ ਗਿਆ।ਮੀਟਿੰਗ ਵਿੱਚ ਸ਼ਹਿਰ ਦੀਆਂ ਸਮੂਹ ਵਾਰਡਾਂ ਵਿੱਚ ਓ.ਐਂਡ ਐਮ, ਸਿਵਲ, ਸਟਰੀਟ ਲਾਈਟ ਅਤੇ ਸਿਹਤ ਵਿਭਾਗ ਦੇ ਕੰਮਾਂ ਨੂੰ ਪ੍ਰਵਾਨਗੀ ਦਿੱਤੀ ਗਈ।ਜਿਨ੍ਹਾਂ ਵਿੱਚ ਨਵੇਂ ਟਿਊਬਵੈਲ ਲਗਾਉਣੇ, ਪੀਣ ਵਾਲੇ ਪਾਣੀ ਦੀ ਬੇਹਤਰ ਸਪਲਾਈ ਵਾਟਰ ਸਪਲਾਈ ਲਾਈਨਾਂ ਵਿਛਾਉਣੀਆਂ ਤੇ ਸਪਲਾਈ ਲਾਈਨਾਂ ਦੀ ਲੀਕੇਜ਼ ਨੂੰ ਰੋਕਣਾ, ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸੀਵਰੇਜ਼ ਦੀ ਨਿਕਾਸੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੀਵਰੇਜ਼ ਡੀਸਿਲਟਿੰਗ, ਮੈਨਹੋਲ ਚੈਂਬਰਾਂ ਦਾ ਨਿਰਮਾਣ ਅਤੇ ਸੜ੍ਹਕਾਂ ਦੇ ਲੈਵਲ ਤੋਂ ਹੇਠਾਂ ਜਾ ਚੁੱਕੇ ਸੀਵਰੇਜ਼ ਢੱਕਣਾ ਨੂੰ ਲੈਵਲ ਤੇ ਕਰਨ ਦੇ ਨਾਲ-ਨਾਲ ਉਹਨਾਂ ਦੀ ਰਿਪੇਅਰ ਦੇ ਕੰਮ ਸ਼ਾਮਿਲ ਹਨ।ਸਿਹਤ ਵਿਭਾਗ ਵਲੋਂ ਕੁੱਤਿਆਂ ਦੀ ਵਧ ਰਹੀ ਆਬਾਦੀ ਨੂੰ ਠੱਲ ਪਾਉਣ ਲਈ ਵਿਧਾਨ ਸਭਾ ਹਲਕਾ ਪੂਰਬੀ ਅਤੇ ਪੱਛਮੀ ਵਿੱਚ ਡਾੱਗ ਸਟਰਲਾਈਜ਼ੇਸ਼ਨ ਸੈਂਟਰਾਂ ਦਾ ਨਿਰਮਾਣ, ਸ਼ਹਿਰ ਵਿੱਚ ਸਟਰੀਟ ਲਾਈਟ ਨੂੰ ਹੋਰ ਬੇਹਤਰ ਬਣਾਉਣ ਲਈ ਅਧੁਨਿਕ ਐਲ.ਈ.ਡੀ ਸਟਰੀਟ ਲਾਈਟਾਂ ਲਗਾਉਣ ਅਤੇ ਹੋਰ ਦੂਸਰੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਕੰਮਾਂ ਨੂੰ ਪ੍ਰਵਾਨਗੀ ਦਿੱਤੀ ਗਈ।
                         ਮੇਅਰ ਕਰਮਜੀਤ ਸਿੰਘ ਨੇ ਕਿਹਾ ਕਿ ਗੁਰੁ ਨਗਰੀ ਦੇ ਵਿਕਾਸ ਲਈ ਹੁਣ ਤੱਕ ਕਰੋੜਾਂ ਰੁਪਏ ਦੇ ਵਿਕਾਸ ਕਾਰਜ਼ ਕੀਤੇ ਜਾ ਚੁੱਕੇ ਹਨ ਤੇ ਸ਼ਹਿਰ ਦੇ ਚਹੁੰਮੁੱਖੀ ਵਿਕਾਸ ਲਈ ਨਗਰ ਨਿਗਮ ਪੂਰੀ ਤਰ੍ਹਾਂ ਵਚਨਬੱਧ ਹੈ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …