ਸੰਗਰੂਰ, 29 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਸਬ ਤਹਿਸੀਲ ਦੇ ਸਾਹਮਣੇ ਲੈਂਗੁਏਜ਼ ਅਕੈਡਮੀ ਦੀ ਸਥਾਪਨਾ ਕੀਤੀ ਗਈ ਹੈ।ਜਿਸ ਦਾ ਉਦਘਾਟਨ ਸ਼੍ਰੋਮਣੀ
ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਰਦਾਸ ਕਰ ਕੇ ਕੀਤਾ।ਅਕੈਡਮੀ ਦੀ ਮੁੱਖ ਪ੍ਰਬੰਧਕ ਬੀਬੀ ਹਰਮਨਜੋਤ ਕੌਰ ਪਤਨੀ ਕਾਕਾ ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਹੁਣ ਲੌਂਗੋਵਾਲ ਅਤੇ ਨੇੜਲੇ ਪਿੰਡਾਂ ਦੇ ਵਿਦਿਆਰਥੀਆਂ ਨੁੰ ਆਈਲੈਟਸ ਦੀ ਕਰਨ ਲਈ ਦੂਜੇ ਸ਼ਹਿਰਾਂ ਵਿੱਚ ਜਾਣ ਦੀ ਲੋੜ ਨਹੀਂ ਹੈ, ਇਸ ਅਕੈਡਮੀ ਵਿਚ ਆਧੁਨਿਕ ਮਾਪਦੰਡਾਂ ਅਤੇ ਉਚਤਮ ਤਕਨੀਕ ਨਾਲ ਵਿੱਦਿਆ ਪ੍ਰਦਾਨ ਕਰਵਾਈ ਜਾਵੇਗੀ।ਭਾਈ ਲੌਂਗੋਵਾਲ ਨੇ ਇਸ ਅਕੈਡਮੀ ਦੀ ਸਥਾਪਨਾ ਲਈ ਬੀਬੀ ਹਰਮਨਜੋਤ ਕੌਰ ਨੂੰ ਵਧਾਈ ਵੀ ਦਿੱਤੀ ।
Check Also
ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …
Punjab Post Daily Online Newspaper & Print Media