ਅੰਮ੍ਰਿਤਸਰ, 29 ਜੂਨ (ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਦੇ ਐਮ.ਕਾਮ ਸਮੈਸਟਰ-1 ਦੇ ਨਤੀਜੇ ’ਚ ਲੜਕੀਆਂ ਨੇ ਪਹਿਲੇ 3 ਸਥਾਨ ਪ੍ਰਾਪਤ ਕਰਕੇ ਆਪਣੀ ਚੜ੍ਹਤ ਨੂੰ ਕਾਇਮ ਰੱਖਿਆ।ਇਸ ਅਕਾਦਮਿਕ ਸ਼ੈਸ਼ਨ ’ਚ ਗੁਰਪ੍ਰੀਤ ਕੌਰ 86 ਫ਼ੀਸਦੀ (ਪਹਿਲਾ), ਹਰਪ੍ਰੀਤ ਕੌਰ 85 ਫ਼ੀਸਦੀ (ਦੂਜਾ) ਅਤੇ ਕੋਮਲਪ੍ਰੀਤ ਕੌਰ 84 ਫ਼ੀਸਦੀ ਨੰਬਰ ਲੈ ਕੇ (ਤੀਸਰਾ) ਸਥਾਨ ਪ੍ਰਪਾਤ ਕੀਤਾ।
ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਵਿਦਿਆਰਥੀਆਂ ਦੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ। ਉਨਾਂ ਕਿਹਾ ਕਿ ਕੋਵਿਡ-19 ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਦੇ ਹੋਏ ਵੀ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਨਾਲ ਹੀ ਨਤੀਜਾ ਸ਼ਾਨਦਾਰ ਆਇਆ ਹੈ।
ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …