ਅੰਮਿ੍ਰਤਸਰ, 29 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਸੰਗੀਤ ਵਿਭਾਗ ਵਲੋਂ ‘ਮਿਊਜ਼ਿਕ ਐਜ਼ੂਕੇਸ਼ਨ ਐਂਡ ਡਿਫ਼ਰੰਟ ਡਾਈਮੇਨਸ਼ਨ ਆਫ਼
ਅਰਨਿੰਗ’ ਵਿਸ਼ੇ ’ਤੇ ਵੈਬੀਨਾਰ ਕਰਵਾਇਆ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਡਾ. ਰਾਜੇਸ਼ ਸ਼ਰਮਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।
ਉਨ੍ਹਾਂ ਸੰਗੀਤ ਅੰਦਰਲੀ ਸੁਹਜਾਤਮਕ ਅਤੇ ਵਿਸਮਾਈ ਊਰਜਾ ਬਾਰੇ ਦੱਸਦੇ ਹੋਏ ਵਿਦਿਆਰਥਣਾਂ ਨੂੰ ਸੰਗੀਤ ’ਚ ਸਿੱਖਿਆ ਗ੍ਰਹਿਣ ਕਰਨ ’ਤੇ ਜ਼ੋਰ ਦਿੱਤਾ ਅਤੇ ਉਨ੍ਹਾਂ ਨੂੰ ਸੰਗੀਤ ਦੇ ਖੇਤਰ ਰੁਜ਼ਗਾਰ ਦੀਆਂ ਸੰਭਾਵਨਾਵਾਂ ਬਾਰੇ ਦੱਸਦੇ ਹੋਏ ਗਾਇਕੀ, ਮਿਊਜ਼ਿਕ ਮੈਨੇਜਰ, ਰਿਕਾਰਡਿੰਗ ਆਰਟਿਸਟ, ਸੰਗੀਤਕਾਰ, ਰਿਕਾਰਡ ਪ੍ਰੋਡਿਊਸਰ ਆਦਿ ਖੇਤਰਾਂ ਬਾਰੇ ਜਾਣਕਾਰੀ ਦਿੱਤੀ।
ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਮੁੱਖ ਬੁਲਾਰੇ ਨੂੰ ‘ਜੀ ਆਇਆਂ’ ਜਦਕਿ ਸੰਗੀਤ ਵਿਭਾਗ ਮੁਖੀ ਡਾ. ਜਤਿੰਦਰ ਕੌਰ ਨੇ ਉਨਾਂ ਦਾ ਧੰਨਵਾਦ ਕੀਤਾ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media