ਅੰਮ੍ਰਿਤਸਰ, 29 ਜੂਨ (ਜਗਦੀਪ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ
ਹਾਲ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ।ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਵਲਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਤੇ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ। ਸੰਗਤ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਉਣ ਉਪਰੰਤ ਭਾਈ ਹਰਮਿੱਤਰ ਸਿੰਘ ਕਥਾਵਾਚਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ ਅਤੇ ਮਹਾਰਾਜਾ ਰਣਜੀਤ ਸਿੰਘ ਵੱਲੋਂ ਸਥਾਪਿਤ ਕੀਤੇ ਗਏ ਵਿਸ਼ਾਲ ਸਿੱਖ ਰਾਜ ਦੇ ਸੁਨਹਿਰੀ ਪੰਨਿਆਂ ਨੂੰ ਯਾਦ ਕੀਤਾ।
ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਨੇ ਕਿਹਾ ਕਿ ਸ਼ੇਰੇ ਪੰਜਾਬ ਨੇ ਆਪਣੀ ਦੂਰ ਅੰਦੇਸ਼ੀ ਨਾਲ ਸਿੱਖ ਰਾਜ ਕਾਇਮ ਕੀਤਾ।ਮਹਾਰਾਜਾ ਰਣਜੀਤ ਸਿੰਘ ਆਪਣੇ ਰਾਜ ਵਿਚ ਹਰ ਧਰਮ ਦੇ ਲੋਕਾਂ ਦੀ ਮਦਦ ਕਰਦੇ ਸਨ।ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਮਹਾਰਾਜਾ ਰਣਜੀਤ ਸਿੰਘ ਦੁਆਰਾ ਗੁਰਧਾਮਾਂ ਦੀ ਕੀਤੀ ਸੇਵਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੂੰ ਸਤਿਕਾਰ ਭੇਟ ਕੀਤਾ।ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੁਆਰਾ ਸਥਾਪਿਤ ਕੀਤੇ ਸਿੱਖ ਰਾਜ ਅੰਦਰ ਸਭ ਨੂੰ ਧਾਰਮਿਕ ਅਜ਼ਾਦੀ ਦਾ ਅਧਿਕਾਰ ਪ੍ਰਾਪਤ ਸੀ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਸੁਲੱਖਣ ਸਿੰਘ ਭੰਗਾਲੀ, ਗੁਰਮੀਤ ਸਿੰਘ ਬੁੱਟਰ, ਸੁਖਬੀਰ ਸਿੰਘ, ਮਲਕੀਤ ਸਿੰਘ ਬਹਿੜਵਾਲ, ਬਘੇਲ ਸਿੰਘ ਆਦਿ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media