Friday, August 28, 2026

ਡਿਪਟੀ ਕਮਿਸ਼ਨਰ ਨੇ ਨਵੇਂ ਜੀ.ਓ.ਜੀ ਜ਼ਿਲ੍ਹਾ ਹੈਡ ਨੂੰ ਨਿਯੁੱਕਤੀ ਪੱਤਰ ਸੌਂਪਿਆ

ਨਵਾਂਸ਼ਹਿਰ, 29 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਜੀ.ਓ.ਜੀ ਜ਼ਿਲ੍ਹਾ ਹੈਡ ਕਰਨਲ ਸੁਖਵੰਤ ਸਿੰਘ ਸੇਖੋਂ, ਏ.ਵੀ.ਐਸ.ਐਮ ਨੂੰ ਨਿਯੁੱਕਤੀ ਪੱਤਰ ਸੌਂਪਿਆ ਗਿਆ।ਕਰਨਲ ਸੇਖੋਂ ਨੇ ਸਵਰਗੀ ਕਰਨਲ ਚੂਹੜ ਸਿੰਘ ਦੀ ਜਗ੍ਹਾ ਖੁਸ਼ਹਾਲੀ ਦੇ ਰਾਖਿਆਂ ਦੇ ਜ਼ਿਲ੍ਹਾ ਮੁਖੀ ਦਾ ਅਹੁੱਦਾ ਸੰਭਾਲਿਆ ਹੈ।ਡਾ. ਸ਼ੇਨਾ ਅਗਰਵਾਲ ਨੇ ਉਨ੍ਹਾਂ ਨੂੰ ਨਿਯੁੱਕਤੀ ਪੱਤਰ ਸੌਂਪਦੇ ਹੋਏ ਸ਼ੁੱਭ ਕਾਮਨਾਵਾਂ ਦਿੱਤੀਆਂ।ਉਨ੍ਹਾਂ ਸਵਰਗੀ ਕਰਨਲ ਚੂਹੜ ਸਿੰਘ ਵੱਲੋਂ ਦਿੱਤੀਆਂ ਬਿਹਤਰੀਨ ਸੇਵਾਵਾਂ ਨੂੰ ਯਾਦ ਕੀਤਾ ਅਤੇ ਉਮੀਦ ਜ਼ਾਹਿਰ ਕੀਤੀ ਕਿ ਕਰਨਲ ਸੇਖੋਂ ਵੀ ਉਨ੍ਹਾਂ ਦੀ ਤਰ੍ਹਾਂ ਵਧੀਆ ਢੰਗ ਨਾਲ ਜ਼ਿਲ੍ਹੇ ਵਿਚ ਖੁਸ਼ਹਾਲੀ ਦੇ ਰਾਖਿਆਂ ਦੀ ਅਗਵਾਈ ਕਰਨਗੇ।
                ਇਸ ਮੌਕੇ ਤਹਿਸੀਲ ਹੈਡ ਨਵਾਂਸ਼ਹਿਰ ਕੈਪਟਨ ਸਤਪਾਲ ਸਿੰਘ ਅਤੇ ਹੋਰ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …