Friday, August 28, 2026

ਜ਼ਿਲ੍ਹਾ ਹਸਪਤਾਲ ਵਿਖੇ ਐਨ.ਆਰ.ਆਈਜ਼ ਦੇ ਸਹਿਯੋਗ ਨਾਲ ਬਣੇਗਾ ਅਤਿ-ਆਧੁਨਿਕ ਡਾਇਲਸਿਸ ਯੂਨਿਟ- ਡੀ.ਸੀ

ਡੇਢ ਕਰੋੜ ਦੀ ਲਾਗਤ ਨਾਲ ਬਣਨ ਵਾਲੇ 10 ਬੈਡ ਦੇ ਯੂਨਿਟ ਵਿੱਚ ਹੋਵੇਗਾ ਮੁਫ਼ਤ ਇਲਾਜ

ਨਵਾਂਸ਼ਹਿਰ, 30 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਕੇ ਦੇ ਐਨ.ਆਰ.ਆਈਜ਼ ਦੇ ਸਹਿਯੋਗ ਨਾਲ ਇਕ ਅਤਿ-ਆਧੁਨਿਕ ਡਾਇਲਸਿਸ ਯੂਨਿਟ ਬਣਾਇਆ ਜਾ ਰਿਹਾ ਹੈ।ਧੰਨ ਮਾਤਾ ਗੁਜਰੀ ਜੀ ਇੰਟਰਨੈਸ਼ਨਲ ਚੈਰੀਟੇਬਲ ਟਰੱਸਟ ਜਗਰਾਉਂ ਅਤੇ ਜ਼ਿਲ੍ਹਾ ਹਸਪਤਾਲ ਦੇ ਸਾਂਝੇ ਉਦਮ ਤਹਿਤ ਕਰੀਬ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 10 ਬੈਡ ਦੇ ਇਸ ਡਾਇਲਸਿਸ ਯੂਨਿਟ ਵਿੱਚ ਮਰੀਜ਼ਾਂ ਦਾ ਬਿਲਕੁੱਲ ਮੁਫ਼ਤ ਡਾਇਲਸਿਸ ਕੀਤਾ ਜਾਵੇਗਾ।
                  ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਧੰਨ ਮਾਤਾ ਗੁਜਰੀ ਟਰੱਸਟ ਜਗਰਾਉਂ ਅਤੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਚਾਲੇ ਇਸ ਸਬੰਧੀ ਸਮਝੌਤਾ ਸਹੀਬੱਧ ਕੀਤੇ ਜਾਣ ਮੌਕੇ ਕੀਤਾ।ਉਨ੍ਹਾਂ ਦੱਸਿਆ ਕਿ ਇਸ ਯੂਨਿਟ ਦਾ ਨਾਂਅ ‘ਗੁਰੂ ਗੋਬਿੰਦ ਸਿੰਘ ਡਾਇਲਸਿਸ ਯੂਨਿਟ’ ਹੋਵੇਗਾ।ਆਧੁਨਿਕ ਮਸ਼ੀਨਾਂ ਅਤੇ ਸਾਜ਼ੋ-ਸਾਮਾਨ ਨਾਲ ਲੈਸ ਇਹ ਡਾਇਲਸਿਸ ਯੂਨਿਟ 3 ਮਹੀਨੇ ਵਿਚ ਬਣ ਕੇ ਤਿਆਰ ਹੋ ਜਾਵੇਗਾ।ਇਸ ਯੂਨਿਟ ਦੇ ਬਣਨ ਨਾਲ ਨਾ ਕੇਵਲ ਸ਼ਹੀਦ ਭਗਤ ਸਿੰਘ ਨਗਰ ਬਲਕਿ ਲਾਗਲੇ ਇਲਾਕਿਆਂ ਦੇ ਲੋੜਵੰਦ ਲੋਕਾਂ ਨੂੰ ਵੀ ਵੱਡਾ ਫਾਇਦਾ ਹੋਵੇਗਾ, ਕਿਉਂਕਿ ਡਾਇਲਸਿਸ ਦਾ ਖ਼ਰਚਾ ਹਰ ਕਿਸੇ ਦੇ ਵੱਸ ਦੀ ਗੱਲ ਨਹੀਂ ਹੈ।
              ਜ਼ਿਲ੍ਹਾ ਹਸਪਤਾਲ ਦੀ ਤਰਫੋਂ ਇਸ ਮੌਕੇ ਹਾਜ਼ਰ ਐਸ.ਐਮ.ਓ ਨਵਾਂਸ਼ਹਿਰ ਡਾ. ਮਨਦੀਪ ਕਮਲ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਵਿਚ ਇਸ ਸਮੇਂ ਦੋ ਬੈਡਾਂ ਦਾ ਡਾਇਲਸਿਸ ਯੂਨਿਟ ਪਹਿਲਾਂ ਤੋਂ ਹੀ ਚੱਲ ਰਿਹਾ ਹੈ, ਜਿਸ ਵਿਚ 10 ਹੋਰ ਬੈਡਾਂ ਦਾ ਵਿਸਥਾਰ ਕਰ ਕੇ ਹੁਣ ਇਹ ਨਵਾਂ ਯੂਨਿਟ ਸਥਾਪਿਤ ਕੀਤਾ ਜਾ ਰਿਹਾ ਹੈ।ਇਸ ਯੂਨਿਟ ਦੇ ਬਣਨ ਨਾਲ ਮਰੀਜ਼ਾਂ ਨੂੰ ਹੋਰ ਬਿਹਤਰ ਇਲਾਜ ਸਹੂਲਤਾਂ ਮੁਹੱਈਆ ਹੋਣਗੀਆਂ।
                ਧੰਨ ਮਾਤਾ ਗੁਜਰੀ ਜੀ ਇੰਟਰਨੈਸ਼ਨਲ ਚੈਰੀਟੇਬਲ ਟਰੱਸਟ ਜਗਰਾਉਂ ਦੇ ਚੇਅਰਮੈਨ ਭਾਈ ਗੁਰਤਾਜ ਸਿੰਘ ਨੇ ਦੱਸਿਆ ਕਿ ਐਨ.ਆਰ.ਆਈਜ਼ ਵੀਰਾਂ ਦੇ ਸਹਿਯੋਗ ਨਾਲ ਚੱਲ ਰਹੇ ਇਸ ਟਰੱਸਟ ਵੱਲੋਂ ਡਾਇਲਸਿਸ ਯੂਨਿਟ ਨੂੰ ਚਾਰ ਸਾਲਾਂ ਤੋਂ ਪਾਇਲਟ ਪ੍ਰਾਜੈਕਟ ਵਜੋਂ ਚਲਾਇਆ ਜਾ ਰਿਹਾ ਹ, ਜਿਥੇ ਮਰੀਜ਼ਾਂ ਦਾ ਬਿਲਕੁੱਲ ਮੁਫ਼ਤ ਡਾਇਲਸਿਸ ਕੀਤਾ ਜਾਂਦਾ ਹੈ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …