Monday, December 23, 2024

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਲੋਂ ਆਨਲਾਈਨ ਦਸਤਾਰ ਸਜਾਉਣ ਦਾ ਮੁਕਾਬਲਾ ਕਰਵਾਇਆ ਗਿਆ

ਪ੍ਰਭਜੋਤ ਸਿੰਘ ਨੇ ‘ਮਿਸਟਰ ਸਿੰਘ’ ਦਾ ਖ਼ਿਤਾਬ ਆਪਣੇ ਨਾਮ ਕੀਤਾ – ਪ੍ਰਿ: ਨਿਰਮਲਜੀਤ ਕੌਰ

ਅੰਮ੍ਰਿਤਸਰ, 30 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਲੋਂ ਆਨਲਾਈਨ ਪ੍ਰਕਿਰਿਆ ਰਾਹੀਂ ਵਿਦਿਆਰਥੀਆਂ ਨੂੰ ਗੌਰਵਮਈ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਅਤੇ ਦਸਤਾਰ ਸਜਾਉਣ ਪ੍ਰਤੀ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ।ਮੁਕਾਬਲੇ ਵਾਸਤੇ ਤਿਆਰੀ ਹਿੱਤ ਪਹਿਲਾਂ 10 ਦਿਨਾਂ ਦਾ ਦਸਤਾਰ ਸਜਾਉਣ ਦਾ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ’ਚ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ।
                  ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦੌਰਾਨ ਸਰਬਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਦਸਤਾਰ ਸਜਾਉਣ ਦੇ ਹੁਨਰ ਸਿਖਾਏ ਅਤੇ ਦਸਤਾਰ ਸਬੰਧੀ ਮਹੱਤਤਾ ਸਬੰਧੀ ਜਾਣੂ ਕਰਵਾਇਆ।ਉਨ੍ਹਾਂ ਕਿਹਾ ਕਿ ਸਿਖਲਾਈ ਉਪਰੰਤ ਦਸਤਾਰ ਸਜਾਉਣ ਦੇ ਮੁਕਾਬਲੇ ਆਯੋਜਿਤ ਕਰਵਾਏ ਗਏ, ਜਿਸ ਵਿਚ ਪੰਜਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ।
               ਮੁਕਾਬਲੇ ਨੂੰ ਜੂਨੀਅਰ ਅਤੇ ਸੀਨੀਅਰ 2 ਵਰਗਾਂ ’ਚ ਵੰਡਿਆ ਗਿਆ।ਜੂਨੀਅਰ ਵਰਗ ’ਚ 8ਵੀਂ ਏ ਜਮਾਤ ਦੇ ਵਿਦਿਆਰਥੀ ਗੁਰਕੀਰਤ ਸਿੰਘ ਨੇ ‘ਜੂਨੀਅਰ ਸਿੰਘ’, 8ਵੀਂ ਬੀ ਜਮਾਤ ਦੇ ਵਿਦਿਆਰਥੀ ਗੁਰਕੀਰਤ ਸਿੰਘ ਨੇ ‘ਕਿਊਟ ਸਰਦਾਰ’ ਦਾ ਖ਼ਿਤਾਬ ਹਾਸਲ ਕੀਤਾ।
                 ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸੀਨੀਅਰ ਵਰਗ ’ਚ 11ਵੀਂ (ਆਰਟਸ) ਦੇ ਵਿਦਿਆਰਥੀ ਪ੍ਰਭਜੋਤ ਸਿੰਘ ਨੇ ‘ਮਿਸਟਰ ਸਿੰਘ’ ਅਤੇ 11ਵੀਂ (ਕਾਮਰਸ) ਦੇ ਵਿਦਿਆਰਥੀ ਸਾਜਨਪ੍ਰੀਤ ਸਿੰਘ ਨੇ ‘ਮਿਸਟਰ ਗ੍ਰੇਸ਼ੀਅਸ’ ਦਾ ਖਿਤਾਬ ਪ੍ਰਾਪਤ ਕੀਤਾ।
                ਇਸ ਦੌਰਾਨ ਪ੍ਰਿੰ: ਨਿਰਮਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਦਸਤਾਰ ਜਿਥੇ ਸਿੱਖਾਂ ਲਈ ਧਾਰਮਿਕ ਅਕੀਦਤ ਦਾ ਪ੍ਰਤੀਕ ਹੈ, ਉੱਥੇ ਸਮੂਹ ਪੰਜਾਬੀਆਂ ਦੀ ਪਹਿਚਾਣ ਵੀ ਹੈ, ਕਿਉਂਕਿ ਪੱਗ ਦੇ ਨਾਲ ਹਮੇਸ਼ਾਂ ਮਾਣ ਤੇ ਸਨਮਾਨ ਉਚਾ ਹੁੰਦਾ ਹੈ।ਉਨ੍ਹਾਂ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਸਿੱਖ ਕੌਮ ਦੀ ਸ਼ਾਨਾਮੱਤੀ ਵਿਰਾਸਤ ਤੋਂ ਜਾਣੂ ਹੋਣ, ਕੇਸਾਂ ਦੀ ਸੰਭਾਲ ਕਰਨ ਅਤੇ ਦਸਤਾਰ ਸਜਾਉਣ।
                ਇਸ ਮੌਕੇ ਪ੍ਰਿੰ: ਨਿਰਮਲਜੀਤ ਕੌਰ ਨੇ ਐਲਾਨ ਕੀਤਾ ਕਿ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸੰਸਥਾ ਦੁਆਰਾ ਸਰਟੀਫਿਕੇਟਾਂ ਨਾਲ ਨਿਵਾਜ਼ਿਆ ਜਾਵੇਗਾ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਚਿੰਨ੍ਹ ਭੇਂਟ ਕੀਤੇ ਜਾਣਗੇ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …