ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) – ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਵਲੋ ਕੈਂਪਸ ਅੰਬੈਸਡਰਾਂ, ਚੋਣ ਸਾਖਰਤਾ ਕਲੱਬਾਂ (ਈ.ਐਲ.ਸੀ) ਦੇ ਮੈਂਬਰਾਂ ਅਤੇ 18 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਦਿਆਰਥੀਆਂ ਲਈ ‘ਸੰਵਿਧਾਨ ਅਧਾਰਿਤ ਲੋਕਤੰਤਰ’ ਵਿਸ਼ੇ ‘ਤੇ ਕੁਇਜ਼ ਮੁਕਾਬਲਾ ਆਯੋਜਿਤ ਕੀਤਾ ਜਾਵੇਗਾ।ਇਹ ਮੁਕਾਬਲਾ 5 ਜੁਲਾਈ 2021 ਨੂੰ ਸ਼ਾਮ 4 ਵਜੇ ਆਨਲਾਈਨ ਕਰਵਾਇਆ ਜਾਵੇਗਾ ਅਤੇ ਇਸ ਦਾ ਲਿੰਕ ਮੁੱਖ ਚੋਣ ਅਫਸਰ ਪੰਜਾਬ ਦੇ ਫੇਸਬੁੱਕ ਪੇਜ ਅਤੇ ਟਵਿੱਟਰ ‘ਤੇ 03:50 ਵਜੇ ਸਾਂਝੇ ਕੀਤੇ ਜਾਣਗੇ ।
ਚੋਣ ਤਹਿਸੀਲਦਾਰ ਰਜਿੰਦਰ ਸਿੰਘ ਨੇ ਦੱਸਿਆ ਕਿ ਇਹਨ੍ਹਾਂ ਕੁਇਜ਼ ਮੁਕਾਬਲਿਆਂ ਵਿੱਚ 25 ਸਵਾਲਾਂ ਲਈ 15 ਮਿੰਟ ਦਾ ਸਮਾਂ ਦਿੱਤਾ ਜਾਵੇਗਾ ਅਤੇ ਕੁਇਜ਼ ਨਿਰਧਾਰਿਤ ਸਮੇਂ ਦੇ ਅੰਦਰ ਹੀ ਪੂਰਾ ਕਰਕੇ ਜਮ੍ਹਾਂ ਕਰਨਾ ਹੋਵੇਗਾ।ਪਹਿਲੇ ਸਥਾਨ ‘ਤੇ ਆਉਣ ਵਾਲੇ ਜੇਤੂ ਨੂੰ 1100 ਰੁਪਏ, ਦੂਜੇ ਜੇਤੂ ਨੂੰ 800 ਰੁਪਏ ਅਤੇ ਤੀਜੇ ਸਥਾਨ ‘ਤੇ ਆਉਣ ਵਾਲੇ ਜੇਤੂ ਨੂੰ 500 ਰੁਪਏ ਦੇ ਨਗਦ ਇਨਾਮ ਨਾਲ ਨਿਵਾਜ਼ਿਆ ਜਾਵੇਗਾ।ਉਨਾਂ ਦੱਸਿਆ ਕਿ ਜੇਕਰ ਇਕ ਤੋਂ ਵੱਧ ਪ੍ਰਤੀਯੋਗੀਆਂ ਦੇ ਬਰਾਬਰ ਨੰਬਰ ਆਉਂਦੇ ਹਨ ਤਾਂ ਜੇਤੂਆਂ ਦੀ ਚੋਣ ਲਾਟਰੀ ਰਾਹੀਂ ਕੀਤੀ ਜਾਵੇਗੀ।
ੳੇੁੁਨਾਂ ਸਮੂਹ ਕੈਂਪਸ ਅੰਬੈਸਡਰਾਂ, ਈ.ਐਲ.ਸੀ ਮੈਂਬਰਾਂ ਅਤੇ 18 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਇਸ ਕੁਇਜ਼ ‘ਚ ਹਿੱਸਾ ਲੈਣ ਦੀ ਅਪੀਲ ਕੀਤੀ ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …