ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) – ਕੈਪਟਨ ਸਰਕਾਰ ਵਲੋਂ ਘੱਟਗਿਣਤੀ ਵਰਗ ਦੇ ਲੋਕਾਂ ਲਈ 15 ਨਵੀਆਂ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਹਨ, ਤਾਂ ਜੋ ਉਨ੍ਰਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਿਆ ਜਾ ਸਕੇ।ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਦੱਸਿਆ ਕਿ ਗੁੱਜਰ, ਮੁਸਲਿਮ ਭਾਈਚਾਰੇ ਅਤੇ ਘੱਟ ਵਰਗ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇਗਾ।
ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਜਨਾਬ ਲਾਲ ਹੁਸੈਨ ਨੇ ਵਿਧਾਇਕ ਭਲਾਈਪੁਰ ਨਾਲ ਮੀਟਿੰਗ ਕਰਕੇ ਘੱਟ ਗਿਣਤੀ ਵਰਗ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ।ਭਲਾਈਪੁਰ ਨੇ ਭਰੋਸਾ ਦਿਵਾਇਆ ਕਿ ਘੱਟ ਵਰਗ ਦੇ ਲੋਕਾਂ ਨੂੰ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਵੱਲੋਂ ਜੋ ਭਲਾਈ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ ਉਸ ਦਾ ਫਾਇਦਾ ਹੇਠਲੇ ਪੱਧਰ ਤੱਕ ਪੁੱਜਦਾ ਕੀਤਾ ਜਾਵੇਗਾ।ਭਲਾਈਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਗਰੀਬਾਂ ਦੀ ਭਲਾਈ ਲਈ ਕੰਮ ਕਰਨਾ ਹੈ ਅਤੇ ਕਿਸੇ ਵੀ ਵਰਗ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਵਿਰਸਾ ਸਿੰਘ ਹੰਸ, ਜਗਦੀਸ਼ ਸਿੰਘ, ਮੰਗਾ ਸਿੰਘ ਮਾਹਲਾ ਅਤੇ ਹੋਰ ਸਖਸ਼ੀਅਤਾਂ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media