Tuesday, November 24, 2026

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 1 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦਾ ਯੂਨੀਵਰਸਿਟੀ ਸਮੈਸਟਰ ਪ੍ਰੀਖਿਆਵਾਂ ਦਾ ਬੀ. ਏ. ਦਾ ਨਤੀਜ਼ਾ ਸ਼ਾਨਦਾਰ ਰਿਹਾ।ਬੀ.ਏ ਸਮੈਸਟਰ ਪਹਿਲਾਂ ਦੀਆਂ ਵਿਦਿਆਰਥਣਾਂ ਰੁਪਿੰਦਰ ਕੌਰ ਨੇ 72 ਫ਼ੀਸਦੀ ਅਤੇ ਹਿਮਾਨੀ ਨੇ 69 ਅੰਕਾਂ ਨਾਲ ਕਾਲਜ ’ਚ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ ਕੀਤਾ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਦੀ ਇਸ ਉਪਲਬੱਧੀ ’ਤੇ ਮੁਬਾਰਕਬਾਦ ਦਿੱਤੀ।
                   ਉਨ੍ਹਾਂ ਦੱਸਿਆ ਕਿ ਬੀ.ਏ ਸਮੈਸਟਰ ਤੀਜਾ ਦੀਆਂ ਵਿਦਿਆਰਥਣਾਂ ਜਸਪਿੰਦਰ ਕੌਰ ਨੇ 77 ਪ੍ਰਤੀਸ਼ਤ ਨਾਲ ਪਹਿਲਾ ਅਤੇ ਹਰਲੀਨ ਕੌਰ ਨੇ 76 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਸਥਾਨ ਹਾਸਲ ਕੀਤਾ। ਜਦ ਕਿ ਬੀ.ਏ ਸਮੈਸਟਰ ਪੰਜਵਾਂ ਦੀਆਂ ਵਿਦਿਆਰਥਣ ਪੂਨਮ ਨੇ 77 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ ਅਤੇ ਹਰਮਨਪ੍ਰੀਤ ਕੌਰ ਨੇ 76 ਪ੍ਰਤੀਸ਼ਤ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰ: ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਕਾਰਨ ਅਕਾਦਮਿਕ ਖੇਤਰ ’ਚ ਆਈਆਂ ਤਬਦੀਲੀਆਂ ਦੇ ਬਾਵਜ਼ੂਦ ਉਨ੍ਹਾਂ ਵਿੱਦਿਆ ਦਾ ਮਿਆਰ ਹੇਠਾਂ ਨਹੀਂ ਡਿੱਗਣ ਦਿੱਤਾ।ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ’ਚ ਹੋਰ ਬੁਲੰਦੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …