ਪਠਾਨਕੋਟ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਝੋਨੇ ਅਤੇ ਬਾਸਮਤੀ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਰਸਾਇਣਕ ਖਾਦਾਂ ਦੇ ਨਾਲ ਦੇਸੀ ਖਾਦਾਂ ਦੀ
ਸੰਤੁਲਿਤ ਵਰਤੋਂ ਬਹੁਤ ਜ਼ਰੂਰੀ ਹੈ ਕਿਉਂਕਿ ਵੱਡੇ ਖੁਰਾਕੀ ਤੱਤਾਂ (ਨਾਈਟ੍ਰੋਜਨ, ਫਾਸਫੋਰਸ, ਪੋਟਾਸ਼ੀਅਮ) ਦੇ ਨਾਲ-ਨਾਲ ਛੋਟੇ ਖੁਰਾਕੀ ਤੱਤ (ਫੈਰਿਸ ਸਲਫੇਟ, ਜਿੰਕ ਸਲਫੇਟ) ਵੀ ਅਹਿਮ ਭੁਮਿਕਾ ਨਿਭਾਉਂਦੇ ਹਨ, ਇਸ ਲਈ ਰਸਾਇਣਕ ਖਾਦਾਂ ਦੇ ਨਾਲ ਦੇਸੀ ਖਾਦਾਂ ਦੀ ਸੰਤੁਲਿਤ ਵਰਤੋਂ ਕਰਨੀ ਚਾਹੀਦੀ ਹੈ।ਇਹ ਸ਼ਬਦ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਵੱਖ ਵੱਖ ਪਿੰਡਾਂ ਵਿੱਚ ਝੋਨੇ ਦੀ ਫਸਲ ਦਾ ਜਾਇਜ਼ਾ ਲੈਂਦਿਆਂ ਪਿੰਡ ਤੰਗੋਸ਼ਾਹ ਵਿੱਚ ਉਦਮੀ ਕਿਸਾਨ ਜਗੀਰ ਸਿੰਘ ਦੇ ਖੇਤਾਂ ਵਿੱਚ ਖਾਦਾਂ ਦੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਕਹੇ।ਉਨਾਂ ਦੇ ਨਾਲ ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ, ਬਲਵਿੰਦਰ ਕੁਮਾਰ, ਮਨਦੀਪ ਕੁਮਾਰ ਹੰਸ ਸਹਾਇਕ ਤਕਨਾਲੌਜੀ ਪ੍ਰਬੰਧਕ (ਆਤਮਾ) ਵੀ ਹਾਜ਼ਰ ਸਨ।
ਡਾ. ਅਮਰੀਕ ਸਿੰਘ ਨੇ ਕਿਹਾ ਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਸੁਖਦੇਵ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਬਲਾਕ ਪਠਾਨਕੋਟ ਵਿੱਚ ਕਿਸਾਨਾਂ ਨੂੰ ਰਸਾਇਣਕ ਖਾਦਾਂ ਦੀ ਵਰਤੋਂ ਸਿਫਾਰਸ਼ਾਂ ਮੁਤਾਬਕ ਕਰਨ ਲਈ ਇੱਕ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਝੋਨੇ ਦੀ ਫਸਲ ਉਪਰ ਆਉਣ ਵਾਲੇ ਖੇਤੀ ਲਾਗਤ ਖਰਚੇ ਘਟਾ ਕੇ ਵੱਧ ਆਮਦਨ ਲਈ ਜਾ ਸਕੇ।ਉਨਾਂ ਕਿਹਾ ਕਿ ਆਮ ਕਰਕੇ ਕਣਕ ਦੀ ਫਸਲ ਨੂੰ 55 ਕਿਲੋ ਡੀ.ਏ.ਪੀ ਖਾਦ ਬਿਜ਼ਾਈ ਸਮੇਂ ਪਾਈ ਗਈ ਹੈ ਤਾਂ ਇਸ ਵਕਤ ਝੋਨੇ ਦੀ ਫਸਲ ਨੂੰ ਡਾਇਆ ਜਾਂ ਸੁਪਰ ਫਾਸਫੇਟ ਖਾਦ ਪਾਉਣ ਦੀ ਜ਼ਰੂਰਤ ਨਹੀਂ ਉਨਾਂ ਕਿਹਾ ਕਿ ਬਲਾਕ ਪਠਾਨਕੋਟ ਦੇ ਵੱਖ ਵੱਖ ਪਿੰਡਾਂ ਦੀ ਮਿੱਟੀ ਪਰਖ ਕਰਕੇ ਇਹ ਤੱਥ ਸਾਹਮਣੇ ਆਏ ਹਨ ਕਿ ਮਿੱਟੀ ਵਿੱਚ ਫਾਸਫੋਰਸ ਖੁਰਾਕੀ ਤੱਤ ਬਹੁਤਾਤ ਵਿੱਚ ਮੌਜੂਦ ਹਨ ਜਦ ਕਿ ਪੋਟਾਸ਼ ਦੀ ਘਾਟ ਪਾਈ ਗਈ ਹੈ।
ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਦ ਕਦੇ ਕਿਸੇ ਵੀ ਫਸਲ ਉਪਰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਪਹਿਲਾਂ ਖੇਤੀ ਮਾਹਿਰਾਂ ਨਾਲ ਸੰਪਰਕ ਕਰਕੇ ਸਿਫਾਰਸ਼ ਕੀਤੀਆਂ ਕੀਟਨਾਸ਼ਕ ਰਸਾਇਣਾਂ ਦਾ ਹੀ ਛਿੜਕਾਅ ਕਰਨ ਤਾਂ ਜੋ ਕੀੜਿਆਂ ਦੀ ਸੁਚੱਜੀ ਰੋਕਥਾਮ ਦੇ ਨਾਲ-ਨਾਲ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media