Wednesday, August 26, 2026

ਚੇਅਰਮੈਨ ਗਊ ਰੱਖਿਆ ਕਮਿਸ਼ਨ ਨੇ ਗਊ ਰੱਖਿਆ ਲਈ ਕੀਤੇ ਜਾ ਰਹੇ ਉਪਰਾਲਿਆਂ ‘ਤੇ ਪਾਈ ਰੋਸ਼ਨੀ

ਪਠਾਨਕੋਟ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਗਊ ਰੱਖਿਆ, ਉਨ੍ਹਾਂ ਦੀ ਸਾਂਭ ਸੰਭਾਲ ਅਤੇ ਗਊ ਨਸ਼ਲ ਸੁਧਾਰ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਸਚਿਨ ਸ਼ਰਮਾ ਚੇਅਰਮੈਨ ਗਾਊ ਰੱਖਿਆ ਕਮਿਸ਼ਨਰ ਪੰਜਾਬ ਨੇ ਅੱਜ ਪਸ਼ੂ ਹਸਪਤਾਲ ਖੱਡੀ ਪੁੱਲ ਨਜਦੀਕ ਸਿਵਲ ਹਸਪਤਾਲ ਵਿਖੇ ਪ੍ਰੈਸ ਕਾਨਫਰੰਸ ਦੋਰਾਨ ਕੀਤਾ।
               ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਪੂਰੇ ਪੰਜਾਬ ਅੰਦਰ ਵਿਸ਼ੇਸ ਦੋਰੇ ਕੀਤੇ ਜਾ ਰਹੇ ਹਨ ਅਤੇ ਵੱਖ-ਵੱਖ ਜਿਲ੍ਹਿਆਂ ਵਿੱਚ ਸਥਿਤ ਗਊਸ਼ਾਲਾਵਾਂ ਦਾ ਪਹੁੰਚ ਕਰਕੇ ਨਿਰੀਖਣ ਕੀਤਾ ਜਾ ਰਿਹਾ ਹੈ।ਗੋਧੰਨ ਦੀ ਰੱਖਿਆ ਕਰ ਰਹੀਆਂ ਗਊਸ਼ਾਲਾਵਾਂ ਵਿੱਚ ਪਹੁੰਚ ਕੇ ਜਿੱਥੇ ਉਨ੍ਹਾਂ ਵੱਲੋਂ ਗਊ ਰੱਖਿਆ ਲਈ ਕੰਮ ਕਰ ਰਹੀਆਂ ਸੰਸਥਾਵਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ, ਉਥੇ ਹੀ ਜਲਦੀ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਵੀ ਦਿੱਤਾ ਗਿਆ ਹੈ।
              ਉਨ੍ਹਾਂ ਕਿਹਾ ਕਿ ਮਾਧੋਪੁਰ ਵਿੱਚ ਇੱਕ ਚੈਕ ਪੋਸਟ ਬਣਾਈ ਗਈ ਸੀ, ਜੋ ਗਊ ਤੱਸਕਰਾਂ ਦੀ ਨਿਗਰਾਨੀ ਕਰਦੀ ਸੀ।ਪਰ ਹੁਣ ਕੁੱਝ ਸਮੇਂ ਤੋਂ ਇਹ ਚੈਕ ਪੋਸਟ ਬੰਦ ਪਈ ਹੈ।ਇਸ ਚੈਕ ਪੋਸਟ ਨੂੰ ਦੋਬਾਰਾ ਚਲਾਉਣ ਲਈ ਡਿਪਟੀ ਕਮਿਸ਼ਨਰ ਨਾਲ ਚਰਚਾ ਕੀਤੀ ਗਈ ਹੈ ।
                   ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਅੰਦਰ ਇਸ ਸਮੇਂ ਕਰੀਬ 200 ਗਊਸਾਲਾਵਾਂ ਕੰਮ ਕਰ ਰਹੀਆਂ ਹਨ ਅਤੇ ਉਨ੍ਹਾਂ ਵੱਲੋਂ ਕਰੀਬ 150 ਗਊਸ਼ਾਲਾਵਾਂ ਦਾ ਵਿਸ਼ੇਸ਼ ਦੋਰਾ ਕੀਤਾ ਗਿਆ ਹੈ।ਜਿਲ੍ਹਾ ਪਠਾਨਕੋਟ ਵਿੱਚ ਵੀ 7 ਗਊਸ਼ਾਲਾਵਾਂ ਚਲਾਈਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਜਲਦੀ ਹੀ ਵਿਵਸਥਾ ਕੀਤੀ ਜਾਵੇਗੀ ਕਿ ਜੋ ਲੋਕ ਗਊਸ਼ਾਲਾਵਾਂ ਚਲਾ ਰਹੇ ਹਨ ਉਨ੍ਹਾਂ ਦਾ ਕਰੋਨਾ ਤੋਂ ਬਚਾਓ ਲਈ ਵਿਸ਼ੇਸ ਕੈਂਪ ਲਗਾ ਕੇ ਟੀਕਾਕਰਨ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਰਾਸ਼ਟਰਪਤੀ ਨੂੰ ਸਿਫਾਰਿਸ਼ ਕੀਤੀ ਜਾ ਰਹੀ ਹੈ ਕਿ ਗਊ ਧੰਨ ਨੂੰ ਰਾਸ਼ਟਰੀ ਜੀਵ ਐਲਾਨਿਆ ਜਾਵੇ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …