Tuesday, November 24, 2026

ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਬੱਸ ਸਟੈਂਡ ਵਿਖੇ ਵੋਟਰ ਜਾਗਰੂਕਤਾ ਕੈਂਪ

ਨਵਾਂਸ਼ਹਿਰ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਮੁੱਖ ਚੋਣ ਅਫ਼ਸਰ ਪੰਜਾਬ ਦੇ ਆਦੇਸ਼ਾਂ ਅਨੁਸਾਰ ਸਵੀਪ ਗਤੀਵਿਧੀਆਂ ਤਹਿਤ ਯੋਗਤਾ ਮਿਤੀ 1 ਜਨਵਰੀ 2021 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਸੁਧਾਈ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਬੱਸ ਸਟੈਂਡ ਨਵਾਂਸ਼ਹਿਰ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।ਜਿਸ ਦੌਰਾਨ ਲੋਕਾਂ ਨੂੰ ਆਪਣੀ ਵੋਟ ਆਨਲਾਈਨ ਰਜਿਸਟਰ ਕਰਨ ਅਤੇ ਵੋਟਰ ਕਾਰਡ ਆਨਲਾਈਨ ਡਾਊਨਲੋਡ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ।ਇਸ ਤੋਂ ਇਲਾਵਾ ਯੋਗ ਵਿਅਕਤੀਆਂ ਤੋਂ ਨਵੀਂ ਵੋਟ ਬਣਾਉਣ ਅਤੇ ਵੋਟ ਵਿਚ ਸੋਧ ਕਰਵਾਉਣ ਲਈ ਫਾਰਮ ਵੀ ਪ੍ਰਾਪਤ ਕੀਤੇ ਗਏ।
                    ਇਸ ਮੌਕੇ ਚੋਣ ਕਾਨੂੰਗੋ ਦਲਜੀਤ ਸਿੰਘ, ਕੁਲਬੀਰ ਸਿੰਘ, ਅਜੀਤ ਸਿੰਘ, ਰਾਕੇਸ਼ ਕੁਮਾਰ, ਪਰਮਜੀਤ ਸਿੰਘ ਤੇ ਹੋਰ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …