Saturday, April 4, 2026

ਐਸ.ਸੀ. ਕਾਰਪੋਰੇਸ਼ਨ ਕਰਜ਼ਦਾਰਾਂ ਦੇ ਵੀ 2 ਲੱਖ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਜਾਣ – ਚੇਅਰਮੈਨ ਸੂਦ

ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਅਨੁਸੂਚਿਤ ਜਾਤੀਆਂ ਦੇ ਗ਼ਰੀਬਾਂ ਨੂੰ ਰਾਹਤ ਦੀ ਕੀਤੀ ਅਪੀਲ

ਨਵਾਂਸ਼ਹਿਰ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਅਨੁਸੂਚਿਤ ਜਾਤੀਆਂ ਦੇ ਕਰਜ਼ਦਾਰਾਂ ਦੇ 2 ਲੱਖ ਰੁਪਏ ਦੇ ਕਰਜ਼ੇ ਮੁਆਫ਼ ਕਰਨ ਦੀ ਅਪੀਲ ਕੀਤੀ ਹੈ।ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਨੂੰ ਸੌਂਪੇ ਇਸ ਪੱਤਰ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੱਗਭਗ 5.83 ਲੱਖ ਕਿਸਾਨ ਕਰਜ਼ਦਾਰਾਂ ਦਾ 4624 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਕੇ ਉਨ੍ਹਾਂ ਨੂੰ ਰਾਹਤ ਦੇਣੀ ਇਕ ਇਤਿਹਾਸਕ ਅਤੇ ਸ਼ਲਾਘਾਯੋਗ ਫ਼ੈਸਲਾ ਸੀ।
                   ਇਸੇ ਤਰ੍ਹਾਂ ਕਾਰਪੋਰੇਸ਼ਨ ਪਾਸੋਂ ਕਰਜ਼ਾ ਲੈ ਕੇ ਆਪਣਾ ਕੋਈ ਛੋਟਾ-ਮੋਟਾ ਧੰਦਾ ਚਲਾਉਣ ਦੀ ਕੋਸ਼ਿਸ਼ ਕਰਨ ਵਾਲੇ ਅਨੁਸੂਚਿਤ ਜਾਤੀਆਂ ਦੇ ਗ਼ਰੀਬ ਡਿਫਾਲਟਰ ਹੋ ਚੁੱਕੇ ਕਰਜ਼ਦਾਰਾਂ ਦੀ ਗਿਣਤੀ ਕੇਵਲ 8880 ਹੈ।ਜਿਨ੍ਹਾਂ ਨੂੰ ਸਿਰਫ 70.64 ਕਰੋੜ ਰੁਪਏ ਦੀ ਕਰਜ਼ਾ ਰਾਹਤ ਦੀ ਜ਼ਰੂਰਤ ਹੈ, ਜੋ ਕਿ ਕਿਸਾਨਾਂ ਨੂੰ ਦਿੱਤੀ ਗਈ ਰਾਹਤ ਰਾਸ਼ੀ ਦਾ ਕੇਵਲ 0.0152 ਫੀਸਦੀ ਬਣਦਾ ਹੈ।ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਜੀ ਦੀ 130ਵੀਂ ਜਯੰਤੀ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ 30 ਫੀਸਦੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਖ਼ਰਚ ਕੀਤੇ ਜਾਣ ਦੇ ਐਲਾਨ ਨਾਲ ਅਨੁਸੂਚਿਤ ਜਾਤੀਆਂ ਦੇ ਗ਼ਰੀਬ ਪਰਿਵਾਰਾਂ ਵਿੱਚ ਆਸ ਦੀ ਇਕ ਨਵੀਂ ਕਿਰਨ ਜਾਗੀ ਹੈ।ਚੇਅਰਮੈਨ ਸੂਦ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਮੈਡਮ ਰਾਜੀ ਪੀ. ਸ੍ਰੀਵਾਸਤਵ ਨਾਲ ਵੀ ਮੀਟਿੰਗ ਕੀਤੀ ਗਈ ਹੈ ਅਤੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਦੇ ਵੀ ਇਹ ਮਾਮਲਾ ਧਿਆਨ ਵਿੱਚ ਲਿਆਂਦਾ ਗਿਆ ਹੈ।

Check Also

ਸੰਸਦ ਵਿੱਚ ਉਠਿਆ ਕੈਂਸਰ ਦਾ ਗੰਭੀਰ ਮੁੱਦਾ: ਐਮ.ਪੀ ਔਜਲਾ ਨੇ ਤੁੰਗ ਢਾਬ ਡਰੇਨ ਨੂੰ ਦੱਸਿਆ ਵੱਡਾ ਕਾਰਨ

ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੰਸਦ ਵਿੱਚ ਪੰਜਾਬ …