Thursday, June 18, 2026

ਪੁਲਿਸ ਨੇ ਬਿਨਾਂ ਮਾਸਕ ਵਾਲੇ 727 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-35 ਦੇ ਕੀਤੇ ਚਲਾਨ

ਨਵਾਂਸ਼ਹਿਰ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਕੱਲ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 727 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 35 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਲਾਕਡਾਊਨ ਅਤੇ ਨਾਈਟ ਕਰਫਿਊ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ।ਉਨ੍ਹਾਂ ਇਹ ਵੀ ਕਿਹਾ ਕਿ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿੱਚ ਨਾ ਲਿਆ ਜਾਵੇ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਇਆ ਜਾਵੇ।ਉਨ੍ਹਾਂ ਦੱਸਿਆ ਕਿ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਵੀ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।

Check Also

ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …