ਕਪੂਰਥਲਾ, 2 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. ਵਲੋਂ ਇੰਜੀ. ਦਰਸ਼ਨ ਸਿੰਘ ਦੀ ਵਧੀਕ ਨਿਗਰਾਨ ਇੰਜੀਨਿਅਰ,
ਸੰਚਾਲਨ ਸ਼ਹਿਰੀ ਮੰਡਲ ਕਪੂਰਥਲਾ ਵਜੋਂ ਨਿਯੁੱਕਤੀ ਕੀਤੀ ਗਈ ਹੈ।ਦਰਸ਼ਨ ਸਿੰਘ ਨੇ ਅੱਜ ਆਪਣਾ ਅਹੁੱਦਾ ਸੰਭਾਲ ਲਿਆ ਹੈ।
ਅਹੁੱਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਿਰਵਿਘਨ ਬਿਜਲੀ ਸੇਵਾਵਾਂ ਤੇ ਵਿਸ਼ੇਸ਼ ਕਰਕੇ ਕਿਸਾਨੀ ਨੂੰ ਬਿਜਲੀ ਸਬੰਧੀ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਉਹ ਹਮੇਸ਼ਾਂ ਯਤਨਸ਼ੀਲ ਰਹਿਣਗੇ।ਉਨ੍ਹਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਉਹ ਤਾਪਮਾਨ ਵਧਣ ਅਤੇ ਮਾਨਸੂਨ ਦੀ ਦੇਰੀ ਕਾਰਨ ਬਿਜਲੀ ਦੀ ਮੰਗ ਵਿੱਚ ਹੋਏ ਵੱਡੇ ਵਾਧੇ ਦੇ ਮੱਦੇਨਜ਼ਰ ਬਿਜਲੀ ਦੀ ਵਰਤੋਂ ਸੰਜ਼ਮ ਨਾਲ ਕਰਨ।
ਇੰਜੀ. ਦਰਸ਼ਨ ਸਿੰਘ ਨੇ ਪਹਿਲਾਂ ਵਧੀਕ ਨਿਗਰਾਨ ਇੰਜੀਨੀਅਰ, ਵੰਡ, ਪੂਰਬ ਮੰਡਲ ਜਲੰਧਰ ਵਜੋਂ ਸੇਵਾਵਾਂ ਨਿਭਾਈਆਂ ਹਨ।ਉਨ੍ਹਾਂ ਦਾ ਫੋਕਲ ਪੁਆਇੰਟ ਜਲੰਧਰ ‘ਚ ਨਵੇਂ ਉਸਾਰੇ ਗਰਿੱਡ ਵਿਚ ਵਿਸ਼ੇਸ਼ ਯੋਗਦਾਨ ਰਿਹਾ।ਜਿਸ ਨਾਲ ਜਲੰਧਰ ਦੇ ਉਦਯੋਗਾਂ ਨੂੰ ਵੱਡੀ ਰਾਹਤ ਮਿਲੀ ਸੀ।
Check Also
ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …
Punjab Post Daily Online Newspaper & Print Media