ਪਠਾਨਕੋਟ, 2 ਜੁਲਾਈ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫਸ਼ਰ ਵਿਧਾਨ ਸਭਾ ਹਲਕਾ 002 ਭੋਆ
(ਅ.ਜ) ਲਖਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਹੈ ਕਿ ਮੁੱਖ ਚੋਣ ਅਫਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ 25 ਜੂਨ ਤੋਂ ਵਿਧਾਨ ਸਭਾ ਚੋਣ ਹਲਕਾ 002 ਭੋਆ ਅੰਦਰ ਵੋਟ ਬਣਾਉਣ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।ਕੈਂਪਾਂ ਦੋਰਾਨ ਯੋਗਤਾ ਮਿਤੀ 1 ਜਨਵਰੀ 2021 ਦੇ ਅਧਾਰ ਤੇ ਨਵੀਂ ਵੋਟ ਬਣਾਉਣ ਕਟਵਾਉਣ, ਸੋਧ ਕਰਵਾਉਣ ਸਬੰਧੀ ਆਨਲਾਈਨ/ ਆਫਲਾਈਨ ਫਾਰਮ ਭਰੇ ਜਾਣਗੇ।
ਚੋਣਕਾਰ ਰਜਿਸਟਰੇਸਨ ਅਫਸਰ ਵਲੋਂ ਉਕਤ ਅਨੁਸਾਰ ਲਗਾਏ ਜਾਣ ਵਾਲੇ ਕੈਂਪਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਵਿਧਾਨ ਸਭਾ ਚੋਣ ਹਲਕਾ 002 ਭੋਆ ਵਿਖੇ ਮਿਤੀ 25 ਜੂਨ ਨੂੰ ਬਮਿਆਲ ਚੋਕ ਅਤੇ 28 ਜੂਨ ਨੂੰ ਨਰੋਟ ਜੈਮਲ ਸਿੰਘ ਬੱਸ ਅੱਡਾ, 29 ਜੂਨ ਤਾਰਾਗੜ੍ਹ ਜਾਮੁਨ ਚੋਕ, 30 ਜੂਨ ਨੂੰ ਸੁੰਦਰ ਚੱਕ ਬੱਸ ਸਟੈਡ ਵਿਖੇ ਵੋਟ ਬਣਾਉਂਣ ਲਈ ਕੈਂਪ ਲਗਾਏ ਗਏ ਸਨ।3 ਜੁਲਾਈ ਦਿਨ ਸਨੀਵਾਰ ਨੂੰ ਸਰਨਾ ਨਹਿਰ ਚੌਕ, 5 ਜੁਲਾਈ ਸੋਮਵਾਰ ਨੂੰ ਘਰੋਟਾ ਬੱਸ ਸਟੈਡ ਵਿਖੇ ਵੋਟ ਬਣਾਉਣ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾਣਗੇ।
ਰਜਿਸਟਰੇਸਨ ਅਫਸਰ ਵੱਲੋਂ ਆਮ ਜਨਤਾ ਅਤੇ ਵਿਸ਼ੇਸ ਤੋਰ ‘ਤੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਕਤ ਮਿਤੀਆਂ ਨੂੰ ਲਗਾਏ ਜਾਣ ਵਾਲੇ ਕੈਂਪਾਂ ਵਿੱਚ ਨਵੀਂ ਵੋਟ ਬਣਾਉਣ, ਕਟਵਾਉਣ, ਸੋਧ ਕਰਵਾਉਣ ਅਤੇ ਇੱਕੋ ਵਿਧਾਨ ਸਭਾ ਚੋਣ ਹਲਕੇ ਅੰਦਰ ਦੀ ਵੋਟਰ ਸੂਚੀ ਵਿੱਚ ਵੇਰਵਿਆਂ ਦੀ ਅਦਲਾ ਬਦਲੀ ਲਈ ਜਰੂਰ ਪਹੁੰਚਣ।ਕੈਂਪਾਂ ਵਿੱਚ ਕੋਵਿਡ-19 ਮਹਾਂਮਾਰੀ ਤੋਂ ਆਪਣਾ ਬਚਾਅ ਲਈ ਉਹ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ।
Check Also
ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …
Punjab Post Daily Online Newspaper & Print Media