Tuesday, June 23, 2026

ਮੇਅਰ ਹਲਕਾ ਪੂਰਬੀ ਦੀ ਵਾਰਡ ਨੰ. 22 ‘ਚ 60 ਲੱਖ ਦੇ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ

ਅੰਮ੍ਰਿਤਸਰ, 3 ਜੁਲਾਈ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂੂ ਵਲੋਂ ਵਿਧਾਨ ਸਭਾ ਹਲਕਾ ਪੂਰਬੀ ਦੀ ਵਾਰਡ ਨੰ. 22 ਦੀ ਗੀਤਾ ਕਲੋਨੀ ਤੇ ਪ੍ਰੀਤ ਨਗਰ ਵਿਖੇ 60 ਲੱਖ ਦੀ ਲਾਗਤ ਦੇ ਨਾਲ ਗਲੀਆਂ, ਸੜਕਾਂ ਬਣਾਉਣ ਦੇ ਕੰਮਾਂ ਦਾ ਉਦਘਾਟਨ ਕੀਤਾ। ਜ਼ਿਕਰਯੋਗ ਹੈ ਕਿ ਇਸ ਇਲਾਕੇ ਦੀਆਂ ਗਲੀਆਂ, ਸੜਕਾਂ ਦੀ ਬੜੀ ਮੰਦੀ ਹਾਲਤ ਸੀ ਜੋ ਕਿ ਪਿਛਲੀਆਂ ਸਰਕਾਰਾਂ ਵਲੋਂ ਇਸ ਇਲਾਕੇ ਨੂੰ ਅੱਖੋਂ ਪਰੋਖੇ ਕੀਤਾ ਗਿਆ ਸੀ, ਜੋ ਕਿ ਅੱਜ ਮੇਅਰ ਰਿੰਟੂ ਦੇ ਯਤਨਾਂ ਸਦਕਾ ਇਸ ਇਲਾਕੇ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ ਕੀਤੀ ਗਈ।ਇਲਾਕਾ ਨਿਵਾਸੀਆਂ ਨੇ ਮੇਅਰ ਕਰਮਜੀਤ ਸਿੰਘ ਰਿੰਟੂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਮੇਅਰ ਰਿੰਟੂ ਨੇ ਕਿਹਾ ਕਿ ਹਲਕਾ ਪੂਰਬੀ ਦੀ ਹਰ ਵਾਰਡ ਦੇ ਸਾਰੇ ਇਲਾਕਿਆਂ ਵਿੱਚ ਸੜਕਾਂ ਤੇ ਸੀਵਰੇਜ਼ ਪ੍ਰਣਾਲੀ ਨੂੰ ਨੂੰ ਦਰੁੱਸਤ ਕੀਤਾ ਗਿਆ ਹੈ ਅਤੇ ਸਮਾਰਟ ਐਲ.ਈ.ਡੀ ਲਾਈਟਾਂ ਲਗਾਈਆਂ ਗਈਆਂ ਹਨ।
                   ਉਨਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਗੁਰੂ ਨਗਰੀ ਅੰਮ੍ਰਿਤਸਰ ਦਾ ਵਿਕਾਸ ਪਹਿਲ ਦੇ ਆਧਾਰ ‘ਤੇ ਕੀਤਾ ਜਾ ਰਿਹਾ ਹੈ।
                   ਇਸ ਮੌਕੇ ਕੌਂਸਲਰ ਜਸਵਿੰਦਰ ਸਿੰਘ ਲਾਡੋ, ਸ਼ਿੰਦਰ ਪ੍ਰਧਾਨ, ਸੋਨੂੰ, ਸੰਦੀਪ ਸਿੰਘ, ਨਿਰਵੇਲ ਸਿੰਘ, ਮੰਗਾ ਪ੍ਰਧਾਨ, ਗੁਰੂ, ਐਕਸੀਅਨ ਭਲਿੰਦਰ ਸਿੰਘ, ਮਨਪ੍ਰੀਤ ਸਿੰਘ ਜੱਸੀ ਆਦਿ ਹਾਜ਼ਰ ਸਨ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …