ਨਵਾਂਸ਼ਹਿਰ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਅੱਜ ਆਪਣਾ
ਅਹੁੱਦਾ ਸੰਭਾਲ ਕੇ ਕੰਮਕਾਜ਼ ਸ਼ੁਰੂ ਕਰ ਦਿੱਤਾ।ਦਫ਼ਤਰ ਦੇ ਸਮੁੱਚੇ ਸਟਾਫ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।2004 ਬੈਚ ਦੇ ਪੀ.ਸੀ.ਐਸ ਅਫ਼ਸਰ ਜਸਬੀਰ ਸਿੰਘ ਜਲੰਧਰ ਤੋਂ ਬਦਲ ਕੇ ਇਥੇ ਆਏ ਹਨ, ਜਿਥੇ ਉਹ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਸੇਵਾਵਾਂ ਨਿਭਾਅ ਰਹੇ ਸਨ।ਅਹੁੱਦੇ ਦਾ ਚਾਰਜ਼ ਸੰਭਾਲਦਿਆਂ ਉਨ੍ਹਾਂ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਜ਼ਿਲ੍ਹੇ ਵਿਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਡਿੳੂਟੀ ਪੂਰੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਨਿਭਾਉਣਗੇ ਅਤੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤੱਤਪਰ ਰਹਿਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਉਹ ਅਦਿੱਤਿਆ ਉਪਲ ਦੀ ਥਾਂ ’ਤੇ ਇਥੇ ਆਏ ਹਨ, ਜਿਨ੍ਹਾਂ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਕਪੂਰਥਲਾ ਵਜੋਂ ਤਾਇਨਾਤ ਕੀਤਾ ਗਿਆ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media