ਪਠਾਨਕੋਟ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਨੇ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰ 8.00
ਵਜੇ ਤੋਂ ਬਾਅਦ ਦੁਪਹਿਰ 2.00 ਵਜੇ ਤੱਕ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਵਿਭਾਗ ਤੋਂ ਪ੍ਰਾਪਤ ਪੱਤਰ ਅਨੁਸਰ ਸੇਵਾ ਕੇਂਦਰਾਂ ਦੇ ਕੰਮਕਾਜ਼ ਦੇ ਸਮੇਂ ਦੌਰਾਨ ਏਅਰ ਕੰਡੀਸ਼ਨਰਾਂ ਏ.ਸੀ ਦੀ ਵਰਤੋਂ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਅਪਣੇ ਕੰਮਕਾਜ਼ ਲਈ ਸੇਵਾਂ ਕੇਂਦਰਾਂ ਤੱਕ ਪਹੁੰਚ ਕਰਨੀ ਹੈ, ਉਹ ਉਪਰੋਕਤ ਸਮੇਂ ਅਨੁਸਾਰ ਹੀ ਆਉਣ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਹੁਕਮ 10 ਜੁਲਾਈ 2021 ਤੱਕ ਲਾਗੂ ਰਹਿਣਗੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media