ਨਵਾਂਸ਼ਹਿਰ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ
ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਕੱਲ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 325 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 36 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਲਾਕਡਾਊਨ ਅਤੇ ਨਾਈਟ ਕਰਫਿਊ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ। ਉਨ੍ਹਾਂ ਇਹ ਵੀ ਕਿਹਾ ਕਿ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲਿਆ ਜਾਵੇ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਵੀ ਲੋਕਾਂ ਨੂੰ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ’ ਸਬੰਧੀ ਸੈਮੀਨਾਰ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵਲੋਂ ਐਨ.ਐਸ.ਐਸ …
Punjab Post Daily Online Newspaper & Print Media