ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ
ਮਨਜ਼ੂਰੀ ਮਿਲਣ ਤੋਂ ਬਾਅਦ ਸੂਬਾ ਸਰਕਾਰ ਨੇ ਰਈਆ ਨੂੰ ਖਡੂਰ ਸਾਹਿਬ ਨਾਲ ਜੋੜਨ ਵਾਲੀ ਸੜਕ ਦਾ ਨਾਮ ਸਾਬਕਾ ਵਿਧਾਇਕ ਸ਼ਹੀਦ ਸੰਤ ਸਿੰਘ ਲਿੱਧੜ ਦੇ ਨਾਮ ’ਤੇ ਰੱਖਣ ਦਾ ਫੈਸਲਾ ਕੀਤਾ ਹੈ, ਜਿਹਨਾਂ ਨੇ ਪੰਜਾਬ ਵਿੱਚ ਮੁੜ ਸੁਖਾਵੇਂ ਹਾਲਾਤ ਬਹਾਲ ਕਰਨ ਲਈ ਆਪਣੀ ਜਾਨ ਵਾਰ ਦਿੱਤੀ ਸੀ।ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਬਕਾ ਵਿਧਾਇਕ ਦੇ ਨਾਮ ‘ਤੇ ਬਣਾਈ ਗਈ ਇਹ ਸੜਕ ਰਈਆ ਨੂੰ ਜਲਾਲਾਬਾਦ ਹੁੰਦੇ ਹੋਏ ਖਡੂਰ ਸਾਹਿਬ ਨਾਲ ਜੋੜਦੀ ਹੈ।
ਜ਼ਿਕਰਯੋਗ ਹੈ ਕਿ ਸੰਤ ਸਿੰਘ ਲਿੱਧੜ ਬਿਆਸ ਹਲਕੇ ਤੋਂ ਦੋ ਵਾਰ ਪੰਜਾਬ ਵਿਧਾਨ ਸਭਾ ਦੇ ਮੈਂਬਰ ਰਹੇ ਸਨ ਅਤੇ ਉਹ ਇਲਾਕੇ ਦੇ ਪ੍ਰਸਿੱਧ ਸਮਾਜ ਸੇਵਕ ਵੀ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media