ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਓ.ਪੀ ਸੋਨੀ ਨੇ ਹਲਕਾ ਕੇਂਦਰੀ ਦੀ ਵਾਰਡ ਨੰਬਰ 48 ਦੇ ਰਾਮਾਨੰਦ ਬਾਗ ਅਤੇ ਵਾਰਡ ਨੰਬਰ 49 ਦੇ
ਕੱਟੜਾ ਸ਼ੇਰ ਸਿੰਘ ਵਿਖੇ ਕਰੋਨਾ ਟੀਕਾਕਰਨ ਕੈਂਪਾਂ ਦੀ ਸ਼ੁਰੂਆਤ ਕੀਤੀ। ਉਨਾਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਵਿਚ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਆਪਣੀ ਟੀਮ ਨਾਲ 250 ਤੋਂ ਵੱਧ ਥਾਵਾਂ ‘ਤੇ ਟੀਕਾਕਰਨ ਕੈਂਪ ਲਗਾਏ। ਉਨਾਂ ਕਰੋਨਾ ਸੰਕਟ ਵਿੱਚ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਵੀ ਸਰਾਹਨਾ ਕੀਤੀ।
ਇਸ ਮੌਕੇ ਵਿਕਾਸ ਸੋਨੀ ਕੌਂਸਲਰ, ਚੇਅਰਮੈਨ ਸੰਜੀਵ ਅਰੋੜਾ, ਸੁਨੀਲ ਕੁਮਾਰ ਕੌਂਟੀ, ਇਕਬਾਲ ਸਿੰਘ, ਮਨਮੋਹਨ ਕੁੰਦਰਾ, ਅੰਜੂ ਅਰੋੜਾ ਤੇ ਰਿੰਕੂ ਮਹੇਸ਼ਵਰੀ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media