ਪਠਾਨਕੋਟ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ
ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 10.07.2021 ਨੂੰ ਦੇਸ਼ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਸਬੰਧ ਵਿੱਚ ਸ੍ਰੀ ਰੰਜੀਵ ਪਾਲ ਸਿੰਘ ਚੀਮਾ ਸੀ.ਜੇ.ਐਮ-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਇਨਸ਼ੋਰੰਸ ਕੰਪਨੀਆਂ ਦੇ ਮੈਨੇਜਰ ਅਤੇ ਪਠਾਨਕੋਟ ਵਿੱਚ ਪੈਂਦੇ 6 ਬਲਾਕਾਂ ਦੇ ਬੀ.ਡੀ.ਪੀ.ਓ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੋਰਾਨ ਇਨਸ਼ੋਰੰਸ ਕੰਪਨੀਆਂ ਦੇ ਮੈਨੇਜਰ ਅਤੇ ਸਾਰੇ ਬੀ.ਡੀ.ਪੀ.ਓ ਨੂੰ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਰੱਖਣ ਬਾਰੇ ਦੱਸਿਆ ਗਿਆ ਅਤੇ ਬੀ.ਡੀ.ਪੀ.ਓ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਜਿਲਾ ਪਠਾਨਕੋਟ ਦੇ ਵਿੱਚ ਪੈਂਦੇ ਸਾਰੇ ਪਿੰਡਾਂ ਦੇ ਸਰਪੰਚਾਂ ਨੂੰ ਆਪਣੇ ਵਲੋਂ ਮਿਤੀ 10.07.2021 ਨੂੰ ਜਿਲ੍ਹਾ ਕੋਰਟ ਕੰਪਲੈਕਸ ਪਠਾਨਕੋਟ ਵਿੱਚ ਲੱਗ ਰਹੀਂ ਨੈਸਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ।ਨਾਲ ਹੀ ਮਾਨਯੋਗ ਸਕੱਤਰ ਵਲੋਂ ਦੱਸਿਆ ਗਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਦਾ ਮੁੱਖ ਮਨੋਰਥ/ਰਾਜੀਨਾਮੇਂ ਰਾਹੀਂ ਅਦਾਲਤੀ ਕੇਸਾਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦਾ ਪੈਸਾ ਅਤੇ ਸਮਾਂ ਬਚ ਸਕੇ।ਗੰਭੀਰ ਕਿਸਮ ਦੇ ਫੋਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰਾਂ ਦੇ ਕੇਸ ਲੋਕ ਅਦਾਲਤ ਵਿੱਚ ਸੁਣੇ ਜਾਂਦੇ ਹਨ।ਜਿਸ ਨਾਲ ਦੋਵੇਂ ਪਾਰਟੀਆਂ ਦਾ ਆਪਸੀ ਭਾਈਚਾਰਾ ਵੱਧਦਾ ਹੈ ਅਤੇ ਆਮ ਜਨਤਾ ਵੀ ਉਕਤ ਲੋਕ ਅਦਾਲਤ ਦੇ ਵਿੱਚ ਆਪਣਾ ਕੇਸ ਲਗਾ ਕੇ ਇਸ ਦਾ ਫਾਇਦਾ ਉਠਾਉਣ ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media