ਨਵਾਂਸ਼ਹਿਰ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਪੰਜਾਬ
ਸਰਕਾਰ ਵੱਲੋ ਕਰੋਨਾ ਮਾਹਾਂਮਾਰੀ ਸਬੰਧੀ ਦਿੱਤੀਆ ਗਈਆ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾਂ ਪੁਲਿਸ ਵੱਲੋ ਵੱਖ ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਂਵਾਂ ਤੇ ਘੁੰਮਣ ਵਾਲੇ 670 ਵਿਅਕਤੀਆਂ ਦੇ ਕਰੋਨਾ ਟੈਸਟ ਕਰਵਾਏ ਗਏ। ਬਿਨਾਂ੍ਹ ਮਾਸਕ ਘੁੰਮ ਰਹੇ 31 ਵਿਅਕਤੀਆਂ ਦੇ ਚਲਾਨ ਕੱਟੇ ਗਏ।
ਉਹਨਾਂ ਵੱਲੋ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕੋਵਿਡ-19 ਦੇ ਨਿਯਮਾਂ ਪ੍ਰਤੀ ਲਾਪ੍ਰਵਾਹੀ ਨਾ ਦਿਖਾਉਣ ਤੇ ਲਾਕਡਾਂਉਨ/ਨਾਇਟ ਕਰਫਿਊ ਦੇ ਸਮੇਂ ਦੌਰਾਨ ਘਰਾਂ ਤੋ ਬਾਹਰ ਨਾ ਨਿਕਲਣ ਅਤੇ ਇਸ ਘਾਤਕ ਬਿਮਾਰੀ ਨੂੰ ਹਲਕੇ ਵਿੱਚ ਨਾ ਲੈਣ। ਜਿਲ੍ਹਾ ਪੁਲਿਸ ਵੱਲੋ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫਸਰ ਵੱਲੋ ਵੀ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ।
Check Also
ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ
ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …
Punjab Post Daily Online Newspaper & Print Media