Thursday, February 26, 2026

ਕਪੂਰਥਲਾ ਪੁਲਿਸ ਨੇ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼, ਚੋਰੀ ਦੇ 14 ਮੋਟਰ ਸਾਈਕਲ ਬਰਾਮਦ 2 ਕਾਬੂ

ਕਪੂਰਥਲਾ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਪੁਲਿਸ ਵਲੋਂ ਵਾਹਨ ਚੋਰੀ ਦੀਆਂ ਵਾਰਦਾਤਾਂ ਵਾਲੇ ਇਲਾਕਿਆਂ ਵਿੱਚ ਲਗਾਤਾਰ ਕੀਤੀ ਜਾ ਰਹੀ ਚੌਕਸੀ ਦੋਰਾਨ 2 ਚੋਰਾਂ ਨੂੰ ਗ੍ਰਿਫਤਾਰ ਕਰ ਕੇ ਇੱਕ ਚੋਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਅਤੇ ਸੁਲਤਾਨਪੁਰ ਲੋਧੀ ਦੇ ਝੱਲ ਲਾਈ ਵਾਲਾ ਦੇ ਜੰਗਲ ਖੇਤਰ ਵਿੱਚ ਲੁਕਾਏ ਹੋਏ 14 ਚੋਰੀ ਦੇ ਮੋਟਰ ਸਾਈਕਲ ਬਰਾਮਦ ਕੀਤਾ ਹੈ।
                   ਫੜੇ ਗਏ ਮੁਲਜ਼ਮਾਂ ਦੀ ਪਛਾਣ ਲਾਭਾ (26) ਪੁੱਤਰ ਅਵਤਾਰ ਸਿੰਘ ਨਿਵਾਸੀ ਪਿੰਡ ਲਾਟੀਆਂਵਾਲ ਅਤੇ ਸਰਬਜੀਤ ਸਿੰਘ (24) ਉਰਫ ਸਾਬੋ ਉਰਫ ਭੰਗੀ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਲਾਟੀਆਂਵਾਲ ਵਜੋਂ ਹੋਈ ਹੈ।
               ਐਸ.ਐਸ.ਪੀ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਵਿਚ ਗੁਰਦੁਆਰਾ ਬੇਰ ਸਾਹਿਬ ਅਤੇ ਹੋਰ ਅਦਾਰਿਆਂ ਤੋਂ ਵਾਹਨ ਚੋਰੀ ਹੋਣ ਦੀਆਂ ਕੁੱਝ ਸ਼ਿਕਾਇਤਾਂ ਮਿਲੀਆਂ ਸਨ।ਇਸ ਲਈ ਡੀ.ਐਸ.ਪੀ ਸਰਵਣ ਸਿੰਘ ਬੱਲ ਅਤੇ ਐਸ.ਐਚ.ਓ ਸੁਲਤਾਨਪੁਰ ਲੋਧੀ ਦੀ ਨਿਗਰਾਨੀ ਹੇਠ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵਲੋਂ ਚੋਵੀ ਘੰਟੇ ਨਿਗਰਾਨੀ ਕੀਤੀ ਜਾ ਰਹੀ ਸੀ।
                    ਜਿਸ ਦੇ ਤਹਿਤ ਗਸ਼ਤ ਦੌਰਾਨ ਇੱਕ ਪੁਲਿਸ ਟੀਮ ਨੂੰ ਦੋਸ਼ੀ ਲਾਭਾ ਅਤੇ ਸਬੋ ਦੀ ਮੋਜ਼ੂਦਗੀ ਬਾਰੇ ਜਾਣਕਾਰੀ ਮਿਲੀ ਜੋ ਆਦਤਨ ਅਪਰਾਧੀ ਹਨ ਅਤੇ ਗਾਹਕਾਂ ਨੂੰ ਮੋਟਰਸਾਈਕਲ ਅਤੇ ਉਨ੍ਹਾਂ ਦੇ ਹਿੱਸੇ ਵੇਚਣ ਦੀ ਉਡੀਕ ਕਰ ਰਹੇ ਸਨ।ਪੁਲਿਸ ਟੀਮ ਨੇ ਤੁਰੰਤ ਮੌਕੇ `ਤੇ ਛਾਪਾ ਮਾਰ ਕੇ ਦੋਵਾਂ ਨੂੰ ਮੌਕੇ ਤੋਂ ਕਾਬੂ ਕਰ ਲਿਆ ਅਤੇ ਓਹਨਾਂ ਦੇ ਕਬਜ਼ੇ ਚੋ ਚੋਰੀ ਦੇ ਦੋ ਮੋਟਰ ਸਾਈਕਲ ਬਰਾਮਦ ਕੀਤੇ।
                  ਐਸ.ਐਸ.ਪੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਤੋਂ ਮੁਢਲੀ ਪੁਛਗਿੱਛ ਦੌਰਾਨ ਉਨ੍ਹਾਂ ਨੇ ਖੁਲਾਸਾ ਕੀਤਾ ਕਿ ਓਹ ਦੋਵੇਂ ਨਸ਼ੇ ਦੇ ਆਦੀ ਹਨ ਅਤੇ ਵੱਖ-ਵੱਖ ਥਾਣਿਆਂ ਵਿੱਚ ਐਨ.ਡੀ.ਪੀ.ਐਸ ਐਕਟ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਹਨ।
                  ਐਸ.ਐਸ.ਪੀ ਨੇ ਅੱਗੇ ਕਿਹਾ ਕਿ ਮੁਲਜ਼ਮਾਂ ਨੇ ਕਈ ਮੋਟਰ ਸਾਈਕਲ ਚੋਰੀ ਕੀਤੇ ਸਨ ਅਤੇ ਝੱਲ ਲਈ ਵਾਲਾ ਦੇ ਜੰਗਲ ਖੇਤਰ ਵਿੱਚ ਇਨ੍ਹਾਂ ਬਾਈਕਾਂ ਨੂੰ ਲੁਕਾਇਆ ਹੋਇਆ ਹੈ।ਕੁੱਝ ਮੋਟਰਸਾਈਕਲਾਂ ਦੇ ਪੁਰਜ਼ਿਆਂ ਨੂੰ ਤੋੜ ਕੇ ਆਪਣੇ ਗ੍ਰਾਹਕਾਂ ਨੂੰ ਵੇਚ ਦਿੱਤਾ ਤਾਂ ਜੋ ਨਸ਼ੇ ਦੀ ਖਰੀਦ ਲਈ ਪੈਸੇ ਦਾ ਪ੍ਰਬੰਧ ਕੀਤਾ ਜਾ ਸਕੇ।
ਐਸ.ਐਸ.ਪੀ ਨੇ ਦੱਸਿਆ ਕਿ ਪੁਲਿਸ ਪਾਰਟੀਆਂ ਵਲੋਂ ਤੁਰੰਤ ਜੰਗਲ ਦੇ ਖੇਤਰ ਵਿਚ ਸਰਚ ਅਭਿਆਨ ਚਲਾਇਆ ਗਿਆ ਅਤੇ ਉਥੋਂ 12 ਹੋਰ ਮੋਟਰਸਾਈਕਲ ਬਰਾਮਦ ਕੀਤੇ ਗਏ।ਦੋਵਾਂ ਮੁਲਜ਼ਮਾਂ ਖਿਲਾਫ਼ ਸੁਲਤਾਨਪੁਰ ਲੋਧੀ ਥਾਣੇ ਵਲੋਂ ਆਈ.ਪੀ.ਸੀ ਦੀ ਧਾਰਾ 379,482,201 ਤਹਿਤ ਕੇਸ ਦਰਜ਼ ਕੀਤਾ ਗਿਆ ਹੈ।

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …