Friday, May 22, 2026

ਹਿਮਾਚਲ ਦੇ ਸਾਬਕਾ ਮੁੱਖ ਮੰਤਰੀ ਤੇ ਮੌਜ਼ੂਦਾ ਵਿਧਾਇਕ ਵੀਰਭੱਦਰ ਸਿੰਘ ਦਾ ਦੇਹਾਂਤ

ਅੰਮ੍ਰਿਤਸਰ, 8 ਜੁਲਾਈ (ਪੰਜਾਬ ਪੋਸਟ ਬਿਊਰੋ) – ਹਿਮਾਚਲ ਦੇ ਸਾਬਕਾ ਮੁੱਖ ਮੰਤਰੀ ਤੇ ਸੋਲਨ ਜਿਲੇ ਦੇ ਅਰਕੀ ਹਲਕੇ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਵੀਰਭੱਦਰ ਸਿੰਘ (87) ਦਾ ਅੱਜ ਸਵੇਰ ਸਮੇਂ ਸਿਮਲਾ ਸਥਿਤ ਇੰਦਰਾ ਗਾਂਧੀ ਮੈਡੀਕਲ ਕਾਲਜ਼ ਅਤੇ ਹਸਪਤਾਲ ਵਿਖੇ ਦੇਹਾਂਤ ਹੋ ਗਿਆ।ਉਹਨਾਂ ਨੂੰ ਦਿਲ ਦਾ ਦੌਰਾ ਪੈਣ ਉਪਰੰਤ ਸੋਮਵਾਰ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ ਸੀ।ਜਿਥੇ ਉਹ ਆਈ.ਸੀ.ਯੂ ‘ਚ ਦਾਖਲ਼ ਸਨ।ਉਹ 13 ਅਪ੍ਰੈਲ ਅਤੇ 11 ਜੂਨ ਨੂੰ ਦੋ ਵਾਰ ਕਰੋਨਾ ਪਾਜ਼ਟਿਵ ਪਾਏ ਗਏ ਸਨ।
                ਵੀਰਭੱਦਰ ਸਿੰਘ 9 ਵਾਰ ਵਿਧਾਇਕ ਅਤੇ 5 ਵਾਰ ਲੋਕ ਸਭਾ ਮੈਂਬਰ ਚੁਣੇ ਗਏ ਅਤੇ 6 ਵਾਰ ਉਨਾਂ ਨੇ ਮੁੱਖ ਮੰਤਰੀ ਬਣ ਕੇ ਹਿਮਾਚਲ ਪ੍ਰਦੇਸ਼ ਵਿੱਚ ਸਰਕਾਰ ਦੀ ਅਗਵਾਈ ਕੀਤੀ।

Check Also

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 …